
ਭਾਜਪਾ ਨੇ ਜ਼ਹਰਿਲੀ ਸ਼ਰਾਬ ਦੇ ਮਸਲੇ 'ਤੇ ਘੇਰੀ ਪੰਜਾਬ ਸਰਕਾਰ
ਸੰਗਰੂਰ: ਪੰਜਾਬ ’ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦਾ ਮੁੱਦਾ ਕਾਫੀ ਗਰਮਾਉਂਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਹੁਣ ਭਾਜਪਾ ਦੇ ਵਰਕਰਾਂ ਵੱਲੋਂ ਵੱਖ-ਵੱਖ ਨੇਤਾਵਾਂ ਦੇ ਘਰਾਂ ਦਾ ਘਿਰਾਉ ਕੀਤਾ ਜਾ ਰਿਹਾ।
Sangrur
ਇਸ ਤਹਿਤ ਅੱਜ ਸੰਗਰੂਰ ਵਿਚ ਵੀ ਭਾਜਪਾ ਦੇ ਵਰਕਰਾਂ ਵੱਲੋਂ ਕੈਬਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਘਰ ਦੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਉਹ ਹਾਲੇ ਤੱਕ ਉਨ੍ਹਾਂ ਇਸ ਮਾਮਲੇ ਪਿੱਛੇ ਅਸਲੀ ਦੋਸ਼ੀਆਂ ਤੇ ਕਾਰਵਾਈ ਨਹੀਂ ਕੀਤੀ ਇਸ ਲਈ ਉਨ੍ਹਾਂ ਨੂੰ ਆਪਣਾ ਅਸਤੀਫਾ ਦੇਣਾ ਚਾਹੀਦਾ ਹੈ।
Sangrur
ਉਹਨਾਂ ਕਿਹਾ ਕਿ ਜਦੋਂ ਤਕ ਇਸ ਮਸਲੇ ਦੀ ਨਿਰਪੱਖ ਜਾਂਚ ਨਹੀਂ ਹੁੰਦੀ ਉਦੋਂ ਤਕ ਉਹਨਾਂ ਦੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ। ਸਰਕਾਰ ਵੱਲੋਂ ਅਸਲ ਦੋਸ਼ੀਆਂ ਨੂੰ ਫੜਿਆ ਨਹੀਂ ਜਾ ਰਿਹਾ ਤੇ ਛੋਟੇ ਮੋਟੇ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿਚ ਸੁੱਟਿਆ ਗਿਆ ਹੈ। “ਜੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਨੂੰ ਚੰਗੀ ਤਰ੍ਹਾਂ ਨਹੀਂ ਚਲਾ ਸਕਦੇ ਤਾਂ ਉਹ ਅਪਣੇ ਆਹੁਦੇ ਤੋਂ ਅਸਤੀਫ਼ਾ ਦੇ ਦੇਣ।”
Sangrur
ਉੱਥੇ ਹੀ ਉਹਨਾਂ ਕਿਹਾ ਕਿ ਜਿਹੜੀ ਜਾਂਚ ਕੀਤੀ ਜਾ ਰਹੀ ਹੈ ਉਹ ਵੀ ਦਬਾਅ ਹੇਠ ਆ ਕੇ ਕੀਤੀ ਜਾ ਰਹੀ ਹੈ। ਦੱਸ ਦੱਈਏ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਵੱਖ-ਵੱਖ ਪਾਰਟੀਆਂ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈ ਰਹੀਆਂ ਨੇ ਤੇ ਜਲਦ ਤੋਂ ਜਲਦ ਇਸ ਤੇ ਕਾਰਵਾਈ ਕਰਨ ਦੀ ਮੰਗ ਕਰ ਰਹੀਆਂ ਹਨ।
Sangrur
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਜ਼ਹਿਰੀਲੀ ਸਰਾਰਬ ਤ੍ਰਾਸਦੀ ਦੇ ਪੀੜਤਾਂ ਅਤੇ ਗਵਾਹਾਂ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਇਸ ਵਿਚ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸਿੱਧਾ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਰਾਜ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਬਿਨਾਂ ਦੇਰੀ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕਰਨਾ ਚਾਹੀਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।