
ਮਾਤਾ ਪਰਮਜੀਤ ਕੌਰ ਦੇ ਅਕਾਲ ਚਲਾਣੇ 'ਤੇ ਪਰਵਾਰ ਨਾਲ ਕੀਤਾ ਦੁੱਖ ਸਾਂਝਾ
ਕੋਟਕਪੂਰਾ, 10 ਅਗਸਤ (ਗੁਰਿੰਦਰ ਸਿੰਘ) :- ਅਕਾਲੀ ਦਲ ਬਾਦਲ ਦੇ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਸਤਿਕਾਰਯੋਗ ਮਾਤਾ ਪਰਮਜੀਤ ਕੌਰ (ਪੰਮੀ ਰੋਮਾਣਾ) ਪਤਨੀ ਸਵ: ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਦੇ ਅਚਾਨਕ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਉਨਾ ਦੇ ਗ੍ਰਹਿ ਵਿਖੇ ਪੁੱਜੇ। ਬੰਟੀ ਰੋਮਾਣਾ ਨੇ ਦੱਸਿਆ ਕਿ ਉਨਾਂ ਦੇ ਸਤਿਕਾਰਤ ਮਾਤਾ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।
Sukhbir Badal and Harsimrat Badal
ਜਿਕਰਯੋਗ ਹੈ ਕਿ ਇਸ ਦੁੱਖ ਦੀ ਘੜੀ 'ਚ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰਸ਼ਿਪ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੰਟੀ ਰੋਮਾਣਾ ਸਮੇਤ ਸਮੂਹ ਪਰਵਾਰਕ ਮੈਂਬਰਾਂ ਨੂੰ ਹੌਂਸਲਾ ਦਿੰਦਿਆਂ ਆਖਿਆ ਕਿ ਮਾਤਾ ਪਰਮਜੀਤ ਕੌਰ ਰੋਮਾਣਾ ਦੇ ਅਚਾਨਕ ਵਿਛੋੜੇ ਨਾਲ ਪਾਰਟੀ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕਿਉਂਕਿ ਮਾਤਾ ਜੀ ਦੇ ਆਸ਼ੀਰਵਾਦ ਅਤੇ ਹੌਂਸਲੇ ਨਾਲ ਹੀ ਬੰਟੀ ਰੋਮਾਣਾ ਵਲੋਂ ਪਾਰਟੀ ਦੀ ਮਜਬੂਤੀ ਲਈ ਸੇਵਾ ਕਾਰਜ ਜਾਰੀ ਸਨ।