
ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਨਮ ਆਸ਼ਟਮੀ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਨਮ ਆਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
Vijay Inder Singla
ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਭਗਵਾਨ ਕ੍ਰਿਸ਼ਨ ਨੇ ਆਪਸੀ ਭਾਈਚਾਰੇ, ਸਦਭਵਨਾ ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਹੈ।
Vijay Inder Singla
ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਤਰਕ ਸੰਗਤ ਹਨ। ਉਨ੍ਹਾਂ ਨੇ ਭਗਵਾਨ ਸ੍ਰੀ ਕਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਅਤੇ ਇਹ ਤਿਉਹਾਰ ਪੂਰੀ ਸ਼ਰਧਾ ਨਾਲ ਧਰਮ, ਜਾਤ, ਨਸਲ ਤੋਂ ਉੱਪਰ ਉਠ ਕੇ ਮਨਾਉਣ ਦਾ ਸੱਦਾ ਦਿੱਤਾ ਹੈ।