ਕੁਕਰਮਾਂ ’ਤੇ ਪਰਦਾ ਪਾਉਣ ਲਈ ਪੰਜਾਬ ਸਰਕਾਰ ਨੇ RTI ਕਾਨੂੰਨ ਦੀ ਸੰਘੀ ਘੁੱਟੀ: ਕੁਲਤਾਰ ਸਿੰਘ ਸੰਧਵਾਂ
Published : Aug 11, 2021, 7:20 pm IST
Updated : Aug 11, 2021, 7:20 pm IST
SHARE ARTICLE
Kultar Singh Sandhwan
Kultar Singh Sandhwan

ਕਿਹਾ ਘੁਟਾਲਿਆਂ ਨੂੰ ਦਬਾਉਣ ਅਤੇ ਨਵੀਂ ਭਰਤੀ ’ਚ ਘਾਲਾਮਾਲਾ ਕਰਨ ਲਈ ਆਰ.ਟੀ.ਆਈ ਕਾਨੂੰਨ ਦਾ ਦਾਇਰਾ ਘਟਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਵੱਲੋਂ ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ (ਆਰ.ਟੀ.ਆਈ ਐਕਟ) ਦਾ ਦਾਇਰਾ ਘਟਾ ਕੇ ਕੀਤੀਆਂ ਸੋਧਾਂ ਨੂੰ ਲੋਕ ਪੱਖੀ ਕਾਨੂੰਨ ਦੀ ਹੱਤਿਆ ਅਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ ਹੈ। ਇਨ੍ਹਾਂ ਸੋਧਾਂ ਦਾ ਤਿੱਖਾ ਵਿਰੋਧ ਕਰਦਿਆਂ ‘ਆਪ’ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਸਪੱਸ਼ਟੀਕਰਨ ਮੰਗਦਿਆਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ, ‘ਕੀ ਲੋਕਾਂ ਤੋਂ ਹੱਕ ਖੋਹਣਾ ਹੀ ਕਾਂਗਰਸ ਦਾ ਪੰਜਾਬ ਮਾਡਲ ਹੈ?’

Kultar Singh Sandhwan and OthersKultar Singh Sandhwan and Others

ਹੋਰ ਪੜ੍ਹੋ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਦੀ ਬੈਠਕ, ਸੰਸਦ ਚਲਾਉਣ ਦੇ ਮੁੱਦੇ 'ਤੇ ਇਕ ਰਾਇ ਬਣਾਉਣ ਦੀ ਕੋਸ਼ਿਸ਼

ਕੁਲਤਾਰ ਸਿੰਘ ਸੰਧਵਾਂ ਬੁੱਧਵਾਰ ਨੂੰ ਇੱਥੇ ਪਾਰਟੀ ਦੇ ਬੁਲਾਰੇ ਅਤੇ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਅਤੇ ਨੀਲ ਗਰਗ ਨਾਲ ਇਸ ਮੁੱਦੇ ’ਤੇ ਮੀਡੀਆ ਦੇ ਰੂਬਰੂ ਸਨ। ਸੰਧਵਾ ਨੇ ਕਿਹਾ, ‘‘ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੇ ਲੋਕ ਤਾਕਤਵਰ ਹੋ ਗਏ ਹਨ ਅਤੇ ਉਹ ਸਿਆਸੀ ਆਗੂਆਂ ਸਮੇਤ ਸਰਕਾਰੀ ਅਧਿਕਾਰੀਆਂ ਦੇ ਕਾਲੇ- ਚਿੱਟੇ ਕਾਰਨਾਮਿਆਂ ਦੀ ਜਾਣਕਾਰੀ ਪ੍ਰਾਪਤ ਕਰਨ ਲੱਗੇ ਹਨ, ਜਿਸ ਤੋਂ ਡਰ ਕੇ ਕਾਂਗਰਸ ਸਰਕਾਰ ਨੇ ਸੂਚਨਾ ਪ੍ਰਾਪਤੀ ਕਾਨੂੰਨ ਵਿੱਚ ਕੋਝੀਆਂ ਸੋਧਾਂ ਕਰਕੇ ਪੰਜਾਬ ਸਮੇਤ ਦੇਸ਼ ਦੀ ਲੋਕਾਂ ਨੂੰ ਅਸਹਿ ਤੇ ਲਾਚਾਰ ਬਣਾ ਦਿੱਤਾ ਹੈ।’’ 

Kultar Singh Sandhwan and OthersKultar Singh Sandhwan and Others

ਹੋਰ ਪੜ੍ਹੋ: ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋਇਆ OBC ਬਿੱਲ, ਮਿਲੀਆਂ 187 ਵੋਟਾਂ

ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ਭਿ੍ਰਸ਼ਟ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਕੁਕਰਮਾਂ ’ਤੇ ਪਰਦਾ ਪਾਉਣ ਲਈ ਅਜਿਹੇ ਲੋਕ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ, ਕਿਉਂਕਿ ਆਰ.ਟੀ.ਆਈ ਕਾਨੂੰਨ ਦੀਆਂ ਨਵੀਆਂ ਸੋਧਾਂ ਲਾਗੂ ਹੋਣ ਨਾਲ ਭਵਿੱਖ ’ਚ ਕਿਸੇ ਵੀ ਵਿਅਕਤੀ ਦੀ ਪੇਸ਼ੇਵਰ ਸੂਚਨਾ ਨਾਲ ਸੰਬੰਧਿਤ ਰਿਕਾਰਡ, ਯੋਗਤਾ, ਮੈਡੀਕਲ ਰਿਕਾਰਡ, ਇਲਾਜ, ਦਵਾਈਆਂ, ਹਸਪਤਾਲਾਂ ਦੀ ਸੂਚੀ ਅਤੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਕਰੀ ਦੀ ਗੁਪਤ ਰਿਪੋਰਟ, ਕਾਰਗੁਜ਼ਾਰੀ ਰਿਪੋਰਟ ਅਤੇ ਨੌਕਰੀਆਂ ਆਦਿ ਲਈ ਹੁੰਦੀਆਂ ਪ੍ਰੀਖਿਆਵਾਂ ਦੀਆਂ ਉਤਰ ਕਾਪੀਆਂ ਦੀ ਜਾਣਕਾਰੀ ਦੇਣ ’ਤੇ ਵੀ ਰੋਕ ਲਾ ਦਿੱਤੀ ਗਈ ਹੈ। 

Captain Amarinder Singh Announces Special Cash Reward for Neeraj ChopraCaptain Amarinder Singh Announces Special Cash Reward for Neeraj Chopra

ਹੋਰ ਪੜ੍ਹੋ: ਕਾਂਗਰਸ ਆਗੂ ਅਧੀਰ ਰੰਜਨ ਦਾ ਤੰਜ਼, 'ਜਦੋਂ ਸਭ ਖਤਮ ਹੋ ਜਾਂਦਾ ਹੈ ਤਾਂ ਮੋਦੀ ਪ੍ਰਗਟ ਹੁੰਦੇ ਨੇ'

ਸੰਧਵਾਂ ਨੇ ਅੱਗੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਭਰਤੀ ਨਾ ਕਾਰਨ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਦੇਖਦਿਆਂ ਵੱਖ ਵੱਖ ਅਸਾਮੀਆਂ ’ਤੇ ਭਰਤੀ ਪ੍ਰਿਆ ਸ਼ੁਰੂ ਕੀਤੀ ਹੈ, ਜਿਸ ਤੋਂ ਖ਼ਦਸ਼ਾ ਪੈਦਾ ਹੁੰਦਾ ਹੈ ਕਿ ਪਟਵਾਰੀਆਂ, ਪੁਲਸ ਅਤੇ ਅਧਿਆਪਕਾਂ ਦੀ ਭਰਤੀ ਸਮੇਤ ਹੋਰ ਨੌਕਰੀਆਂ ਵਿੱਚ ਘਪਲੇਬਾਜ਼ੀ ਕਰਨ ਦੀ ਮਨਸਾ ਨਾਲ ਹੀ ਕਾਂਗਰਸ ਸਰਕਾਰ ਨੇ ਆਰ.ਟੀ.ਆਈ ਐਕਟ ’ਚ ਸੋਧਾਂ ਕਰਨ ਦਾ ਘਾਤਕ ਫ਼ੈਸਲਾ ਕੀਤਾ ਹੈ।

Kultar Singh Sandhwan and OthersKultar Singh Sandhwan and Others

ਹੋਰ ਪੜ੍ਹੋ: ਪੀਐਮ ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਨੌਜਵਾਨ ਆਗੂ ਐਡਵੋਕੇਟ ਦਿਨੇਸ਼ ਚੱਢਾ ਨੇ ਦੋਸ਼ ਲਾਇਆ, ‘ਕਾਂਗਰਸ ਸਰਕਾਰ ਨਿੱਜੀ ਜਾਣਕਾਰੀ (ਪਰਸਨਲ ਇਨਫਰਮੇਸ਼ਨ) ਦੇ ਨਾਂਅ ’ਤੇ ਆਪਣੀ ਕਾਰਗੁਜ਼ਾਰੀ ਦਾ ਸੱਚ ਪੰਜਾਬੀਆਂ ਤੋਂ ਛੁਪਾਉਣ ਦਾ ਯਤਨ ਕਰ ਰਹੀ ਹੈ।’ ਉਨ੍ਹਾਂ ਕਿਹਾ ਕਿ ਸੱਚ ’ਤੇ ਪਰਦੇ ਪਾਉਣ ਦੇ ਕੋਝੇ ਯਤਨਾਂ ਖ਼ਿਲਾਫ਼ ਮੀਡੀਆ ਪ੍ਰਤੀਨਿਧਾਂ ਨੂੰ ਵੀ ਅੱਗੇ ਆ ਕੇ ਆਰ.ਟੀ.ਆਈ ਐਕਟ ਦੀ ਰੱਖਿਆ ਲਈ ਸੰਘਰਸ਼ ਕਰਨਾ ਚਾਹੀਦਾ ਹੈ।  ‘ਆਪ’ ਆਗੂਆਂ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਅਤੇ ਠੋਕੋ ਤਾੜੀ ਵਾਲੀ ਸਰਕਾਰ ਆਰ.ਟੀ.ਆਈ ਐਕਟ ਦੀਆਂ ਲੋਕ ਮਾਰੂ ਸੋਧਾਂ ਨੂੰ ਤੁਰੰਤ ਵਾਪਸ ਲਵੇ, ਜੇਕਰ ਅਜਿਹਾ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਸੂਬਾ ਭਰ ’ਚ ਸੰਘਰਸ਼ ਸ਼ੁਰੂ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement