
ਬਕਾਏ ਦੀ ਅਦਾਇਗੀ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
TAX
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਵੱਲ ਸਰਕਾਰ ਦੇ 64.84 ਕਰੋੜ ਰੁਪਏ ਬਕਾਇਆ ਸਨ ਜਿਸ ਦੇ ਸਨਮੁਖ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਸੀ।
Laljit Singh Bhullar
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੇ ਡਿਫ਼ਲਾਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਤ ਮਿਤੀ ਤੱਕ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਆਪ੍ਰੇਟਰਾਂ ਦੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਬੱਸਾਂ ਨੂੰ ਟਾਈਮ ਟੇਬਲ ਵਿੱਚੋਂ ਹਟਾਇਆ ਜਾਵੇ।