ਮੁੱਖ ਮੰਤਰੀ ਵਲੋਂ ਮੂੰਗੀ ਦੀ ਫ਼ਸਲ ’ਤੇ ਐਮ.ਐਸ.ਪੀ ਦੇਣ ਦੇ ਐਲਾਨ ਤੋਂ ਬਾਅਦ ਵਧੀ ਮੂੰਗੀ ਦੀ ਕਾਸ਼ਤ
Published : Aug 11, 2022, 7:02 am IST
Updated : Aug 11, 2022, 7:02 am IST
SHARE ARTICLE
image
image

ਮੁੱਖ ਮੰਤਰੀ ਵਲੋਂ ਮੂੰਗੀ ਦੀ ਫ਼ਸਲ ’ਤੇ ਐਮ.ਐਸ.ਪੀ ਦੇਣ ਦੇ ਐਲਾਨ ਤੋਂ ਬਾਅਦ ਵਧੀ ਮੂੰਗੀ ਦੀ ਕਾਸ਼ਤ

 


ਤਕਰੀਬਨ 1.29 ਲੱਖ ਏਕੜ ’ਚ ਬੀਜੀ ਮੂੰਗੀ
ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੂੰਗੀ ਦੀ ਫ਼ਸਲ ’ਤੇ ਘਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇਣ ਦੇ ਭਰੋਸੇ ਕਾਰਨ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁਗਣਾ ਕਰ ਕੇ ਭਰਵਾਂ ਹੁੰਗਾਰਾ ਦਿਤਾ। ਮੌਜੂਦਾ ਸਾਲ ਦੌਰਾਨ ਲਗਭਗ 1.29 ਲੱਖ ਏਕੜ (52400 ਹੈਕਟੇਅਰ) ਰਕਬੇ ਵਿਚ ਮੂੰਗੀ ਦੀ ਕਾਸ਼ਤ ਹੋਈ ਹੈ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਇਸ ਫ਼ਸਲ ਹੇਠ ਸੀ। ਦਸਣਯੋਗ ਹੈ ਕਿ ਮੂੰਗੀ ਲਈ ਘਟੋ-ਘੱਟ ਸਮਰਥਨ ਮੁਲ 7275 ਪ੍ਰਤੀ ਕੁਇੰਟਲ ਹੈ ਅਤੇ ਇਹ ਪਹਿਲਕਦਮੀ ਕਣਕ-ਝੋਨੇ ਦੀਆਂ ਫ਼ਸਲਾਂ ਦੇ ਦਰਮਿਆਨ ਇਕ ਹੋਰ ਫ਼ਸਲ ਬੀਜ ਕੇ ਕਿਸਾਨ ਦੀ ਆਮਦਨ ਵਧਾਉਣ ਵਿਚ ਸਹਾਈ ਸਿੱਧ ਹੋਵੇਗੀ।
ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸਾ ਜ਼ਿਲ੍ਹਾ 24,711 ਏਕੜ (10,000 ਹੈਕਟੇਅਰ) ਵਿਚ ਮੂੰਗੀ ਦੀ ਬਿਜਾਈ ਕਰ ਕੇ ਸੂਬਾ ਭਰ ਵਿਚੋਂ ਮੋਹਰੀ ਰਿਹਾ ਜੋ ਸੂਬੇ ਵਿਚ ਇਸ ਫ਼ਸਲ ਹੇਠ ਬੀਜੇ ਗਏ ਕੁਲ ਰਕਬੇ ਦਾ 25 ਫ਼ੀ ਸਦੀ ਬਣਦਾ ਹੈ। ਇਸ ਤੋਂ ਬਾਅਦ ਮੋਗਾ ਵਿਚ 12,519 ਏਕੜ (5066 ਹੈਕਟੇਅਰ) ਅਤੇ ਲੁਧਿਆਣਾ ਵਿਚ 10,626 ਏਕੜ (4300 ਹੈਕਟੇਅਰ) ਰਕਬਾ ਇਸ ਫ਼ਸਲ ਦੀ ਕਾਸ਼ਤ ਹੇਠ ਹੈ। ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ ਮੂੰਗੀ ਹੇਠਲਾ ਰਕਬਾ ਕ੍ਰਮਵਾਰ 30641 ਏਕੜ (12400 ਹੈਕਟੇਅਰ) ਅਤੇ 11861 ਏਕੜ (4800 ਹੈਕਟੇਅਰ) ਹੈ।
ਮੁੱਖ ਮੰਤਰੀ ਪਹਿਲਾਂ ਹੀ ਮੂੰਗੀ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਅਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾ ਚੁਕੇ ਹਨ। ਇਸ ਲਈ ਇਹ ਸ਼ਰਤ ਹੋਵੇਗੀ ਕਿ ਕਿਸਾਨਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨੀ ਪਵੇਗੀ ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਲਈ ਬਹੁਤ ਘੱਟ ਸਮਾਂ ਲੈਂਦੀਆਂ ਹਨ ਅਤੇ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਇਨ੍ਹਾਂ ਨੂੰ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ।
ਖੇਤੀਬਾੜੀ ਮਾਹਿਰਾਂ ਮੁਤਾਬਕ ਦਾਲ ਦੀ ਫ਼ਸਲ ਦੀਆਂ ਜੜ੍ਹਾਂ ਵਿਚ ਨਾਈਟ੍ਰੋਜਨ ਫ਼ਿਕਸਿੰਗ ਨੋਡਿਊਲ ਹੁੰਦੇ ਹਨ ਜੋ ਜ਼ਮੀਨ ਵਿਚ ਨਾਈਟ੍ਰੋਜਨ ਫ਼ਿਕਸ ਕਰ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਨ। ਜੇਕਰ ਮੂੰਗੀ ਦੀ ਫ਼ਸਲ ਦਾ ਝਾੜ ਘੱਟ ਵੀ ਜਾਵੇ ਤਾਂ ਵੀ ਨਾਈਟ੍ਰੋਜਨ ਫ਼ਿਕਸਿੰਗ ਦਾ ਲਾਭ ਅਗਲੀ ਫ਼ਸਲ ਨੂੰ ਮਿਲਦਾ ਹੈ। ਅਗਲੀ ਫ਼ਸਲ ਲਈ ਯੂਰੀਆ ਦੀ ਖ਼ਪਤ ਸਿਫ਼ਾਰਸ਼ ਕੀਤੀ ਖਾਦ ਨਾਲੋਂ 25-30 ਕਿਲੋਗ੍ਰਾਮ ਪ੍ਰਤੀ ਏਕੜ ਤਕ ਘਟ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਅਪਣਾ ਕੇ ਬਹੁਮੁਲੇ ਕੁਦਰਤੀ ਵਸੀਲੇ-ਪਾਣੀ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਤਕਨੀਕ ਨਾਲ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਚੁਕੀ ਹੈ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement