CM ਮਾਨ ਵੱਲੋਂ SC ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ ਸਖ਼ਤ ਕਾਰਵਾਈ ਦੇ ਹੁਕਮ
Published : Aug 11, 2022, 7:50 pm IST
Updated : Aug 11, 2022, 7:50 pm IST
SHARE ARTICLE
Bhagwant Mann
Bhagwant Mann

ਕਿਹਾ - ਸਕਾਲਰਸ਼ਿਪ ਦਾ ਮਸਲਾ ਸਰਕਾਰ ਤੇ ਕਾਲਜਾਂ ਵਿਚਕਾਰ ਹੈ, ਵਿਦਿਆਰਥੀਆਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

Bhagwant Mann Bhagwant Mann

ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਵਿਭਾਗ  ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕਰੜੀ ਤੋਂ ਕਰੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।”

ਮੁੱਖ ਮੰਤਰੀ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।

Scholarship Scholarship

ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਸਰਮਨਾਕ ਢੰਗ ਨਾਲ ਅਜਿਹਾ ਕੰਮ ਕਰਨਾ ਬਹੁਤ ਨਿੰਦਣਯੋਗ ਹੈ। ਉਨਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸਾਹੀ ਵਾਲਾ ਵਤੀਰਾ ਅਪਨਾਉਣ ਅਤੇ ਉਨਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਨਾ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ-ਪ੍ਰੇਸ਼ਾਨ ਹੋਣ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement