ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਪਸ਼ੂਆਂ ਦੇ ਬਚਾਅ ਲਈ ਹਰ ਸੰਭਵ ਯਤਨ ਕਰੇਗੀ : ਭਗਵੰਤ ਮਾਨ
Published : Aug 11, 2022, 7:00 am IST
Updated : Aug 11, 2022, 7:00 am IST
SHARE ARTICLE
image
image

ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਪਸ਼ੂਆਂ ਦੇ ਬਚਾਅ ਲਈ ਹਰ ਸੰਭਵ ਯਤਨ ਕਰੇਗੀ : ਭਗਵੰਤ ਮਾਨ


ਮੁੱਖ ਮੰਤਰੀ ਵਲੋਂ ਲੰਪੀ ਸਕਿਨ ਦੀ ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ

ਚੰਡੀਗੜ੍ਹ, 10 ਅਗੱਸਤ (ਭੁੱਲਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਸ਼ੂਆਂ ’ਚ ਲਗਾਤਾਰ ਫੈਲ ਰਹੀ Çਲੰਪੀ ਸਕਿਨ ਦੀ ਬਿਮਾਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਪਸ਼ੂਆਂ ਦੇ ਬਚਾਅ ਲਈ ਹਰ ਸੰਭਵ ਯਤਨ ਕਰੇਗੀ।  ਇਸ ਬਾਰੇ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਤ ਕਰਦਿਆਂ ਆਖਿਆ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿਚ ਪਸ਼ੂਆਂ ਦੇ ਦਾਖ਼ਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤਕ ਸੱਭ ਤੋਂ ਵੱਧ ਪ੍ਰਭਾਵਤ ਹੋਏ ਹਨ ਜਿਸ ਤੋਂ ਲਗਦਾ ਹੈ ਕਿ ਇਹ ਬਿਮਾਰੀ ਗੁਆਂਢੀ ਸੂਬਿਆਂ ’ਚੋਂ ਆਉਣ ਵਾਲੇ ਪਸ਼ੂਆਂ ਜ਼ਰੀਏ ਜ਼ਿਆਦਾ ਫੈਲ ਰਹੀ ਹੈ। ਇਸ ਲਈ  ਬੀਮਾਰੀ ਦੇ ਹੋਰ ਫੈਲਣ ਤੋਂ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨਾ ਲਾਜ਼ਮੀ ਹੈ।
ਉਨ੍ਹਾਂ ਇਸ ਬਿਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪਧਰੀ ਮੀਟਿੰਗ ਤੋਂ ਬਾਅਦ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਆਧਾਰਤ ਕਮੇਟੀ ਗਠਤ ਕੀਤੀ ਗਈ ਹੈ ਅਤੇ ਇਸ ਕਮੇਟੀ ਨੂੰ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਰ ਅਤੇ ਅਧਿਕਾਰੀ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ।
ਉਨ੍ਹਾ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ ਲਈ ਫ਼ੰਡਾਂ ਦੀ ਕੋਈ
ਕਮੀ ਨਹੀਂ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਪਸ਼ੂ ਪਾਲਕਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ।  ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸਿਫ਼ਾਰਸ਼ ਕੀਤੀ ਬਿਹਤਰ ਦਵਾਈ ਵਰਤੀ ਜਾਵੇਗੀ ਅਤੇ ਜੇਕਰ ਹੋਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਸ ਬੀਮਾਰੀ ਨੂੰ ਰੋਕਣ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ  ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿਚ ਪਸ਼ੂਆਂ ਦੇ ਦਾਖ਼ਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤਕ ਸੱਭ ਤੋਂ ਵੱਧ ਪ੍ਰਭਾਵਤ ਹੋਏ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਇਹ ਬਿਮਾਰੀ ਦੂਜੇ ਸੂਬਿਆਂ ਤੋਂ ਫੈਲੀ ਹੈ। ਮੁੱਖ ਮੰਤਰੀ ਨੇ ਪਸ਼ੂ ਮਾਲਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ  ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਵਾਲੇ ਪਸ਼ੂਆਂ ਨੂੰ ਵੱਖ ਕਰ ਦੇਣ।
ਉਨ੍ਹਾਂ ਕਿਹਾ ਕਿ ਮਰੇ ਹੋਏ ਪਸ਼ੂਆਂ ਨੂੰ ਸਹੀ ਢੰਗ ਨਾਲ ਦਫਨਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਖ਼ਾਲੀ ਪਈਆਂ ਜ਼ਮੀਨਾਂ ਅਤੇ ਹੋਰ ਵਿਵਸਥਾ ਕਰਨ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿਤੇੇ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਰੁਝਾਨਾਂ ਤੋਂ ਇਹ ਵੀ ਪਤਾ ਲਗਦਾ ਹੈ ਕਿ ਸੂਬੇ ਵਿਚ ਇਹ ਬਿਮਾਰੀ ਘਟ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵੀ ਹਾਜ਼ਰ ਸਨ।

 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement