ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੇ 6 ਦਿਨ ਦਾ ਰਿਮਾਂਡ ਕੀਤਾ ਹਾਸਲ
Published : Aug 11, 2022, 12:00 am IST
Updated : Aug 11, 2022, 12:00 am IST
SHARE ARTICLE
image
image

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੇ 6 ਦਿਨ ਦਾ ਰਿਮਾਂਡ ਕੀਤਾ ਹਾਸਲ

ਮੋਗਾ, 10 ਅਗੱਸਤ (ਔਲਖ) : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ  ਬੁੱਧਵਾਰ ਨੂੰ  ਮੋਗਾ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਨੂੰ  ਛੇ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ | ਮੋਗਾ ਪੁਲਿਸ ਜੱਗੂ ਭਗਵਾਨਪੁਰੀਆ ਤੋਂ ਕੇਸ ਨੰਬਰ 209/2021 ਸਬੰਧੀ ਪੁਛਗਿੱਛ ਕਰੇਗੀ | ਦਸਣਯੋਗ ਹੈ ਕਿ ਗੈਂਗਸਟਰ ਜੱਗੂ ਦੀ ਪੇਸ਼ੀ ਨੂੰ  ਲੈ ਕੇ ਕੋਰਟ ਕੰਪਲੈਕਸ 'ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ | ਸੀਆਈਏ ਸਟਾਫ਼ ਵਿਚ ਸਿਹਤ ਵਿਭਾਗ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕੀਤਾ | ਇਸ ਤੋਂ ਬਾਅਦ ਗੈਂਗਸਟਰ ਨੂੰ  ਅਦਾਲਤ ਵਿਚ ਪੇਸ਼ ਕੀਤਾ ਗਿਆ |
ਦਸਣਯੋਗ ਹੈ ਕਿ ਗੈਂਗਸਟਰ ਜੱਗੂ ਦੀ ਪੇਸ਼ੀ ਨੂੰ  ਲੈ ਕੇ ਕੋਰਟ ਕੰਪਲੈਕਸ 'ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ | ਸੀਆਈਏ ਸਟਾਫ਼ ਵਿਚ ਸਿਹਤ ਵਿਭਾਗ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕੀਤਾ | ਜੱਗੂ ਭਗਵਾਨਪੁਰੀਆ ਨੂੰ  ਬੁਧਵਾਰ ਦੁਪਹਿਰ ਕਰੀਬ 1 ਵਜੇ ਅੰਮਿ੍ਤਸਰ ਜੇਲ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਜੱਗੂ ਤੋਂ ਪੁਛਗਿੱਛ ਕਰਨ ਲਈ ਪੁਲਿਸ ਨੂੰ  6 ਦਿਨ ਦਾ ਰਿਮਾਂਡ ਦਿਤਾ | ਹੁਣ ਉਸ ਨੂੰ  16 ਅਗੱਸਤ ਨੂੰ  ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | 1 ਦਸੰਬਰ 2021 ਨੂੰ  ਬੇਦੀਨਗਰ ਦਾ ਰਹਿਣ ਵਾਲਾ ਸੁਨੀਲ ਕੁਮਾਰ ਉਰਫ਼ ਸੋਨੂੰ ਧਮੀਜਾ ਅਪਣੇ ਲੜਕੇ ਪ੍ਰਥਮ ਧਮੀਜਾ ਨਾਲ ਨਾਨਕ ਨਗਰੀ ਸਥਿਤ ਇਕ ਫਾਈਨਾਂਸ ਕੰਪਨੀ ਤੋਂ ਮੋਟਰਸਾਈਕਲ 'ਤੇ ਘਰ ਆ ਰਹੇ ਸਨ | ਇਸ ਦੌਰਾਨ ਦੋ ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿਤੀਆਂ | ਇਸ ਦੌਰਾਨ ਇਕ ਗੋਲੀ ਪ੍ਰਥਮ ਦੀ ਲੱਤ ਵਿਚ ਲੱਗੀ | ਜਦੋਂ ਸੁਨੀਲ ਕੁਮਾਰ ਨੇ ਬਾਈਕ ਸਵਾਰਾਂ ਨੂੰ  ਫੜਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਸਿਰ 'ਤੇ ਪਿਸਤੌਲ ਦਾ ਬਟ ਮਾਰ ਕੇ ਜ਼ਖ਼ਮੀ ਕਰ ਦਿਤਾ |
ਇਸ ਘਟਨਾ ਦੌਰਾਨ ਕੁੱਝ ਵਿਅਕਤੀਆਂ ਨੇ ਹਮਲਾਵਰਾਂ ਵਿਚੋਂ ਇਕ ਲਾਰੈਂਸ ਬਿਸ਼ਨੋਈ ਗੈਂਗ ਦੇ ਮੋਨੂੰ ਡਾਂਗਰ ਨਾਮਕ ਗੈਂਗਸਟਰ ਦਾ ਕਤਲ ਕਰ ਦਿਤਾ ਸੀ, ਜਦਕਿ ਦੂਜਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਮੋਨੂੰ ਡਾਂਗਰ ਨੇ ਪੁਲਿਸ ਕੋਲ ਕਬੂਲ ਕੀਤਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਜੱਗੂ ਨੇ ਭਗਵਾਨਪੁਰੀਆ ਦੇ ਹੁਕਮਾਂ 'ਤੇ ਹਮਲਾ ਕਰਨ ਦੀ ਗੱਲ ਕਬੂਲੀ ਸੀ, ਜਿਸ ਸਬੰਧੀ ਬੁਧਵਾਰ ਦੁਪਹਿਰ ਨੂੰ  ਮੋਗਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ  ਅੰਮਿ੍ਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਮੋਗਾ ਅਦਾਲਤ 'ਚ ਮੁਕੱਦਮਾ ਨੰਬਰ 209/2021 'ਚ ਪੁਛਗਿਛ ਲਈ ਪੇਸ਼ ਕੀਤਾ | 
ਫੋਟੋ : ਮੋਗਾ ਏ
 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement