CM ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ
Published : Aug 11, 2022, 8:39 pm IST
Updated : Aug 11, 2022, 8:39 pm IST
SHARE ARTICLE
Punjab Cabinet approves constitution of Sikhya-Te-Sehat fund
Punjab Cabinet approves constitution of Sikhya-Te-Sehat fund

ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਪੂੰਜੀਗਤ ਅਸਾਸੇ ਸਿਰਜਣ ਦੇ ਉਦੇਸ਼ ਨਾਲ ਚੁੱਕਿਆ ਵਿਲੱਖਣ ਕਦਮ

 

ਚੰਡੀਗੜ੍ਹ: ਆਪਣੀ ਤਰ੍ਹਾਂ ਦੀ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ ਫੰਡ’ ਕਾਇਮ ਕਰਨ ਲਈ ਟਰੱਸਟ ਡੀਡ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

Bhagwant Mann Bhagwant Mann

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੰਡ ਦਾ ਮੁੱਢਲਾ ਉਦੇਸ਼ ਪੰਜਾਬ ਰਾਜ ਦੀ ਭੂਗੋਲਿਕ ਸੀਮਾ ਵਿੱਚ ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਪੂੰਜੀਗਤ ਅਸਾਸਿਆਂ ਦੀ ਸਿਰਜਣਾ ਜਾਂ ਅਪਗ੍ਰੇਡੇਸ਼ਨ ਵਿੱਚ ਸਹਾਇਤਾ ਕਰਨਾ ਹੈ ਤਾਂ ਕਿ ਸਵੈ-ਇੱਛਤ ਦਾਨ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣੇ। ਮੁੱਖ ਮੰਤਰੀ ਇਸ ਟਰੱਸਟ ਦੇ ਚੇਅਰਪਰਸਨ ਹੋਣਗੇ, ਜਦੋਂ ਕਿ ਵਿੱਤ ਮੰਤਰੀ ਨੂੰ ਵਾਈਸ ਚੇਅਰਪਰਸਨ, ਮੁੱਖ ਸਕੱਤਰ ਨੂੰ ਮੈਂਬਰ ਸਕੱਤਰ ਅਤੇ ਸਿਹਤ, ਸਕੂਲ ਸਿੱਖਿਆ, ਮੈਡੀਕਲ ਸਿੱਖਿਆ, ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਮੰਤਰੀਆਂ ਨੂੰ ਇਸ ਵਿੱਚ ਟਰੱਸਟੀ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਟਰੱਸਟ ਕੋਲ ਸਲਾਹ-ਮਸ਼ਵਰੇ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਲਾਹਕਾਰ ਕਮੇਟੀ ਵੀ ਹੋਵੇਗੀ।

Harpal Singh CheemaHarpal Singh Cheema

ਨਰਮਾ ਚੁਗਾਈ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਵਿੱਚ ਸੋਧ ਦਾ ਫੈਸਲਾ

ਕੀਟਾਂ ਦੇ ਹਮਲਿਆਂ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਨਰਮਾ ਚੁਗਾਈ ਮਜ਼ਦੂਰਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਕੀਤੇ ਇਕ ਹੋਰ ਅਹਿਮ ਫੈਸਲੇ ਵਿੱਚ ਪੰਜਾਬ ਕੈਬਨਿਟ ਨੇ ਇਸ ਸਬੰਧੀ ਖੇਤ ਮਜ਼ਦੂਰਾਂ ਦੀ ਸ਼ਨਾਖ਼ਤ ਲਈ ਮਾਲ ਵਿਭਾਗ ਦੀ ਮੌਜੂਦਾ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਮੁੱਢਲਾ ਉਦੇਸ਼ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸਬੰਧਤ ਕਿਸਾਨਾਂ ਦੇ ਨਾਲ-ਨਾਲ ਨਰਮਾ ਚੁਗਾਈ ਮਜ਼ਦੂਰਾਂ ਨੂੰ ਵੀ ਦੇਣਾ ਹੈ। ਮੌਜੂਦਾ ਨੀਤੀ ਦੀਆਂ ਤਜਵੀਜ਼ਾਂ ਮੁਤਾਬਕ ਖੇਤ ਮਜ਼ਦੂਰਾਂ ਦੀ ਪਛਾਣ ਕਰਨੀ ਮੁਸ਼ਕਲ ਸੀ। ਇਸ ਕਰ ਕੇ ਇਨਾਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਇਹ ਸੋਧ ਕੀਤੀ ਗਈ ਹੈ।

ਸੋਧੀ ਨੀਤੀ ਮੁਤਾਬਕ ਮਾਲ ਪਟਵਾਰੀ ਤੇ ਖੇਤੀਬਾੜੀ ਐਕਸਟੈਂਸ਼ਨ ਅਫ਼ਸਰ ਪਿੰਡਾਂ ਵਿੱਚ ਸਮੂਹ ਘਰਾਂ ਦੇ ਸਰਵੇਖਣ ਰਾਹੀਂ ਮਜ਼ਦੂਰਾਂ ਦੀ ਸ਼ਨਾਖ਼ਤ ਕਰਨਗੇ ਅਤੇ ਪਟਵਾਰੀ ਇਸ ਗੱਲ ਦੀ ਤਸਦੀਕ ਕਰੇਗਾ ਕਿ ਸਬੰਧਤ ਪਰਿਵਾਰ ਕੋਲ ਕੋਈ ਵਾਹੀਯੋਗ ਜ਼ਮੀਨ ਨਹੀਂ ਜਾਂ ਇਕ ਏਕੜ ਤੋਂ ਘੱਟ ਜ਼ਮੀਨ ਹੈ। ਸਰਵੇਖਣ ਤੋਂ ਬਾਅਦ ਪਟਵਾਰੀ ਤੇ ਖੇਤੀਬਾੜੀ ਐਕਸਟੈਂਸ਼ਨ ਅਫ਼ਸਰ ਇਸ ਤਿਆਰ ਕੀਤੀ ਸੂਚੀ ਨੂੰ ਜਨਤਕ ਇਤਰਾਜ਼/ਤਸਦੀਕ ਲਈ ਪਿੰਡ ਵਿੱਚ ਮਿੱਥੀ ਮਿਤੀ ਅਤੇ ਸਮੇਂ ਉਤੇ ਸਾਂਝੇ ਜਨਤਕ ਸਥਾਨ ਉਪਰ ਪਿੰਡ ਦਾ ਆਮ ਇਜਲਾਸ ਕਰ ਕੇ ਪਿੰਡ ਦੇ ਭੂਮੀਹੀਣ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀ ਸੂਚੀ ਨੂੰ ਅੰਤਮ ਰੂਪ ਦੇਣਗੇ। ਇਹ ਨੀਤੀ ਸਾਉਣੀ ਸੀਜ਼ਨ 2021 ਤੋਂ ਲਾਗੂ ਹੋਵੇਗੀ।

JailJail

ਕੈਬਨਿਟ ਵੱਲੋਂ 23 ਕੈਦੀਆਂ/ਉਮਰ ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਪੰਜਾਬ ਦੀਆਂ ਜੇਲਾਂ ਵਿੱਚ ਬੰਦ 23 ਕੈਦੀਆਂ/ਉਮਰ ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦਾ ਕੇਸ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਵਾਸਤੇ ਭੇਜਣ ਦਾ ਫੈਸਲਾ ਕੀਤਾ ਹੈ।

ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਦੀਆਂ ਛੁੱਟੀਆਂ ਨੂੰ ਹਰੀ ਝੰਡੀ

ਇਕ ਹੋਰ ਵੱਡੇ ਫੈਸਲੇ ਵਿੱਚ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਤਾਇਨਾਤ ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਨੂੰ ਮੌਜੂਦਾ ਅਚਨਚੇਤ ਤੇ ਜਣੇਪਾ ਛੁੱਟੀ ਦੇ ਨਾਲ-ਨਾਲ ਕਮਾਈ ਛੁੱਟੀ, ਅੱਧੀ ਤਨਖਾਹ ਛੁੱਟੀ ਅਤੇ ਅਸਾਧਾਰਨ ਛੁੱਟੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰ ਲੰਮੇ ਸਮੇਂ ਤੋਂ ਇਨਾਂ ਛੁੱਟੀਆਂ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਦਿਖਾਈ ਦਿਆਨਤਦਾਰੀ ਕਾਰਨ ਹੁਣ ਇਨਾਂ ਲੈਕਚਰਾਰਾਂ ਦੀਆਂ ਮੁਸ਼ਕਲਾਂ ਘਟਣਗੀਆਂ।

Punjab GovtPunjab Govt

ਅੰਮ੍ਰਿਤਸਰ-ਕੋਲਕਾਤਾ ਇੰਡਸਟ੍ਰੀਅਲ ਕੌਰੀਡੋਰ ਤਹਿਤ ਇੰਟੈਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ ਲਈ ਸਮਝੌਤਿਆਂ ਉਤੇ ਸਹੀ ਪਾਉਣ ਦੀ ਸਹਿਮਤੀ

ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਸਿਰਜਣ ਲਈ ਸਨਅਤੀ ਖੇਤਰ ਵਾਸਤੇ ਅਨੁਕੂਲ ਮਾਹੌਲ ਕਾਇਮ ਕਰਨ ਲਈ ਮੰਤਰੀ ਸਮੂਹ ਨੇ ਅੰਮਿ੍ਰਤਸਰ-ਕੋਲਕਾਤਾ ਇੰਡਸਟ੍ਰੀਅਲ ਕੌਰੀਡੋਰ (ਏ.ਕੇ.ਆਈ.ਸੀ.) ਅਧੀਨ ਇੰਟੈਗ੍ਰੇਟਿਡ ਮੈਨੂਫੈਕਚਰਿੰਗ ਕਲੱਸਟਰ (ਐਮ.ਆਈ.ਸੀ.) ਲਈ ਸ਼ੇਅਰਹੋਲਡਰਜ਼ ਐਗਰੀਮੈਂਟ (ਐਸ.ਐਚ.ਏ.) ਅਤੇ ਸਟੇਟ ਸਪੋਰਟ ਐਗਰੀਮੈਂਟ (ਐਸ.ਐਸ.ਏ.) ਉਤੇ ਸਹੀ ਪਾਉਣ ਦੀ ਸਹਿਮਤੀ ਦੇ ਦਿੱਤੀ ਹੈ। ਨੈਸ਼ਨਲ ਇੰਡਸਟ੍ਰੀਅਲ ਕੌਰੀਡੋਰ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਆਈ.ਸੀ.ਡੀ.ਸੀ.) ਦੀ ਸਹਾਇਤਾ ਨਾਲ ਇਹ ਪ੍ਰਾਜੈਕਟ ਰਾਜਪੁਰਾ ਨੇੜੇ ਲੱਗ ਰਿਹਾ ਹੈ। ਇਹ ਪ੍ਰਾਜੈਕਟ ਸਥਾਨਕ ਵਣਜ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਵਪਾਰ ਨੂੰ ਆਲਮੀ ਪੱਧਰ ਦੇ ਮੁਕਾਬਲੇ ਵਾਲਾ ਬਣਾਉਣ ਅਤੇ ਨਿਵੇਸ਼ ਲਈ ਮੁਆਫ਼ਕ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਾਜੈਕਟ ਸਿੱਧੇ ਤੌਰ ਉਤੇ ਸਨਅਤੀ ਖੇਤਰ ਵਿੱਚ ਅਨੁਮਾਨਤ 32,724 ਰੋਜ਼ਗਾਰ ਦੇ ਮੌਕੇ ਅਤੇ ਗੈਰ ਸਨਅਤੀ ਖੇਤਰ ਵਿੱਚ 14,880 ਰੋਜ਼ਗਾਰ ਦੇ ਮੌਕੇ ਮੁਹੱਈਆ ਕਰੇਗਾ।

ਸਹਿਕਾਰਤਾ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ

ਇਸ ਦੌਰਾਨ ਪੰਜਾਬ ਕੈਬਨਿਟ ਨੇ ਪੰਜਾਬ ਸਹਿਕਾਰਤਾ ਵਿਭਾਗ ਦੀਆਂ ਸਾਲ 2017-18 ਅਤੇ 2018-19 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement