ਪੁਲਿਸ ਨੇ ਇਕ ਮੁਲਜ਼ਮ ਨੂੰ ਵੀ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਇਸ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਸਤਿੰਦਰ ਸਿੰਘ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਅਤੇ ਸਰਚ ਅਪ੍ਰੇਸ਼ਨ (ਕਾਸੋ) ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਦੇ ਚੱਲਦਿਆਂ ਅੱਜ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।
ਇਸ ਕਾਰਵਾਈ ਵਿਚ ਥਾਣਾ ਲੋਪੋਕੇ ਦੇ ਮੁੱਖ ਅਫਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਭਾਰੀ ਪੁਲਿਸ ਫੋਰਸ ਸਮੇਤ 2 ਲੱਖ 10 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ (280 ਬੋਤਲਾਂ), 9100 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਇੱਕ ਭੱਠੀ ਸਮੇਤ ਕਾਬੂ ਕੀਤਾ ਹੈ।
ਇਸ ਘੇਰਾਬੰਦੀ ਅਤੇ ਸਰਚ ਅਭਿਆਨ (CASO) ਦੌਰਾਨ ਇੰਸਪੈਕਟਰ ਯਾਦਵਿੰਦਰ ਸਿੰਘ, ਮੁੱਖ ਅਫਸਰ ਥਾਣਾ ਲੋਪੋਕੇ ਨੇ ਭਾਰੀ ਪੁਲਿਸ ਫੋਰਸ ਸਮੇਤ ਬਲਰਾਜ ਸਿੰਘ ਪੁੱਤਰ ਕਾਕੂ, ਨਿਵਾਸੀ ਦੇ ਘਰੋਂ 20 ਲੀਟਰ ਲਾਹਣ ਅਤੇ ਦੋ ਚਾਲੂ ਭੱਠੀਆਂ ਬਰਾਮਦ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਭਗੌੜੇ ਬਲਰਾਜ ਸਿੰਘ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।