ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

By : GAGANDEEP

Published : Aug 11, 2023, 4:06 pm IST
Updated : Aug 11, 2023, 4:06 pm IST
SHARE ARTICLE
photo
photo

2 ਕਲਰਕਾਂ ਨੂੰ ਵੀ ਸੌਂਪੇ ਨਿਯੁਕਤੀ ਪੱਤਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।  ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ।

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਅਤੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement