ਨਸ਼ਾ ਤਸਕਰ ਕੰਗਨ ਸਿੰਘ ਦਾ ਘਰ ਸੀਲ, ਘਰ ਬਾਹਰ ਲਗਾਇਆ ਨੋਟਿਸ
Published : Aug 11, 2023, 4:19 pm IST
Updated : Aug 11, 2023, 4:19 pm IST
SHARE ARTICLE
File Photo
File Photo

ਕੰਗਨ ਸਿੰਘ ਖਿਲਾਫ਼ ਨਸ਼ਾ ਤਸਕਰੀ ਦੇ ਕੁੱਲ 7 ਤੋਂ 8 ਮਾਮਲੇ ਦਰਜ ਕੀਤੇ ਗਏ ਸਨ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਪੁਲਿਸ ਨੇ ਪਿੰਡ ਹਿਰਦਾਪੁਰ ਵਿੱਚ ਨਸ਼ਾ ਤਸਕਰ ਕੰਗਨ ਸਿੰਘ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਦੱਸ ਦਈਏ ਕਿ ਪਟਿਆਲਾ ਦੇ ਡੀਐਸਪੀ (ਦਿਹਾਤੀ) ਜਸਵਿੰਦਰ ਸਿੰਘ ਟਿਵਾਣਾ ਅਤੇ ਪਟਿਆਲਾ ਦੇ ਪੁਲਿਸ ਸੁਪਰਡੈਂਟ (ਐਸਪੀ) ਆਬੇ ਚੌਹਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਬਖਸ਼ੀਵਾਲ ਥਾਣੇ ਅਧੀਨ ਪੈਂਦੇ ਪਿੰਡ ਹਿਰਦਾਪੁਰ ਵਿਖੇ ਨਸ਼ਾ ਤਸਕਰ ਕੰਗਨ ਸਿੰਘ ਦੇ ਘਰ ਦਾ ਦੌਰਾ ਕੀਤਾ ਅਤੇ ਉਸ ਦੇ ਘਰ ਨੂੰ ਸੀਲ ਕਰ ਦਿੱਤਾ। 

ਇਹ ਕਾਰਵਾਈ ਅਦਾਲਤ ਦੇ ਆਦੇਸ਼ ਤੋਂ ਬਾਅਦ ਕੀਤੀ ਗਈ ਹੈ। ਕੰਗਨ ਸਿੰਘ ਖਿਲਾਫ਼ ਨਸ਼ਾ ਤਸਕਰੀ ਦੇ ਕੁੱਲ 7 ਤੋਂ 8 ਮਾਮਲੇ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਅੱਜ ਇਸ ਨੂੰ ਸੀਲ ਕਰ ਦਿੱਤਾ ਗਿਆ।  ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਿਵੇਂ ਜਿਵੇਂ ਹੋਰ ਨਸ਼ਾ ਤਸਕਰਾਂ ਦਾ ਪਤਾ ਲੱਗਦਾ ਰਹੇਗਾ ਤੇ ਜੇ ਜਾਂਚ ਵਿਚ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਬਾਰੇ ਪਤਾ ਲੱਗੇਗਾ ਤਾਂ ਉਸ ਨੂੰ ਵੀ ਜ਼ਬਤ ਕਰ ਲਿਆ ਜਾਵੇਗਾ। 


 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement