ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੋਲੇ ਹਰਸਿਮਰਤ ਕੌਰ ਬਾਦਲ
Published : Aug 11, 2023, 3:47 pm IST
Updated : Aug 11, 2023, 9:34 pm IST
SHARE ARTICLE
Harsimrat Kaur Badal in Lok Sabha
Harsimrat Kaur Badal in Lok Sabha

“ਸਜ਼ਾ ਪੂਰੀ ਹੋਣ ਤੋਂ ਬਾਅਦ ਵੀ 30 ਸਾਲ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਕੀ ਵਿਵਸਥਾ ਹੈ?”

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।

ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁੱਖ ਜਾਰੀ ਰੱਖਦਿਆਂ ਹਰਸਿਮਰਤ ਬਾਦਲੇ ਨੇ ਕੇ਼ਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਬਾਰੇ ਬਿਆਨ ਦੇ ਰਹੇ ਸਨ।

ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਕਾਨੂੰਨ  ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਹਨਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ’ਧਰਮੀ ਬੰਦੀ ਸਿੰਘਾਂ’ ਜਿਹਨਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ। ਗ੍ਰਹਿ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਆਮ ਨਾਗਰਿਕਾਂ ਦੇ ਨਾਲ-ਨਾਲ ਜੋ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਦੇ ਵਾਜਬ ਹੱਕਾਂ ਦੀ ਸੁਰੱਖਿਆ ਵਾਸਤੇ ਠੋਸ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਬੰਦੀ ਸਿੰਘਾਂ ਬਾਰੇ ਉਹਨਾਂ ਦੇ ਸਵਾਲ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਉਮਰ ਕੈਦ ਦਾ ਮਤਲਬ ਉਮਰ ਭਰ ਲਈ ਕੈਦ ਹੁੰਦਾ ਹੈ ਪਰ ਅਜਿਹੀਆਂ ਵਿਵਸਥਾਵਾਂ ਹਨ ਜਿਥੇ ਸਥਾਨਕ ਜੇਲ੍ਹ ਅਧਿਕਾਰੀ ਅਪਰਾਧ ਦੇ ਸਰੂਪ ਤੇ ਗੰਭੀਰਤਾ ਦੇ ਮੱਦੇਨਜ਼ਰ ਫੈਸਲੇ ਲੈ ਸਕਦੇ ਹਨ। ਉਹਨਾਂ ਕਿਹਾ ਕਿ ਇਹ ਸਭ ਜੇਲ੍ਹ ਅਧਿਕਾਰੀਆਂ ਦੇ ਅਖ਼ਤਿਆਰ ’ਤੇ ਨਿਰਭਰ ਕਰਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਐਮ ਪੀ ਨੇ ਪੰਜਾਬ ਨਾਲ ਖਾਸ ਤੌਰ ’ਤੇ ਖਾਲਸਾ ਪੰਥ ਨਾਲ ਵਿਤਕਰੇ ਵਾਲੀਆਂ ਨੀਤੀਆਂ ਤੇ ਫੈਸਲਿਆਂ ਦਾ ਪੁਰਜ਼ੋਰ ਵਿਰੋਧ ਜਾਰੀ ਰੱਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲ ਕੀਤੇ ਤੇ ਪੁੱਛਿਆ ਕਿ ਨਵੇਂ ਕਾਨੂੰਨ ਵਿਚ ਬੰਦੀ ਸਿੰਘਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਬਾਰੇ ਕੀ ਵਿਵਸਥਾ ਕੀਤੀ ਹੈ।

ਹੈਰਾਨ ਹੁੰਦਿਆਂ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ। ਬਾਅਦ ਵਿਚ ਪਾਰਟੀ ਦਫਤਰ ਵੱਲੋਂ ਜਾਰੀ ਵੱਖਰੇ ਬਿਆਨ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਮੰਨਣਯੋਗ ਗੱਲ ਨਹੀਂ ਹੈ ਕਿ ਗ੍ਰਹਿ ਮੰਤਰੀ, ਉਹ ਵੀ ਲੋਕਤੰਤਰ ਦੇ ਮੰਦਿਰ ਵਿਚ ਇਹ ਭੁੱਲ ਜਾਣਗੇ। ਜੇਕਰ ਖਾਲਸਾ ਪੰਥ ਇਸਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਹੁੰਦੇ ਵਿਤਕਰੇ ਨਾਲ ਅਗਲੀ ਕੜੀ ਵਜੋਂ ਜੋੜਦਾ ਹੈ ਤਾਂ ਕਿਸੇ ਨੂੰ ਹੈਰਾਨੀ ਨਹੀਂ ਹੋਣੀ ਚਾਹੀਦੀ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਅਕਾਲੀ ਦਲ ਵੱਲੋਂ ਉਹਨਾਂ ਰਾਹੀਂ ਕੀਤੀ ਦਖਲਅੰਦਾਜ਼ੀ ਸਦਕਾ ਹੁਣ ਤਜਵੀਜ਼ਸ਼ੁਦਾ ਕਾਨੂੰਨ ਸਿਰਫ ਧੱਕੇ ਨਾਲ ਸੰਸਦ ਵਿਚੋਂ ਪਾਸ ਨਹੀਂ ਕਰਵਾਇਆ ਜਾਵੇਗਾ ਅਤੇ ਹੁਣ ਇਹ ਪਾਰਲੀਮਾਨੀ ਸਲੈਕਟ ਕਮੇਟੀ ਨੂੰ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਜਿਹਨਾਂ ’ਤੇ ਵਿਸ਼ਵਾਸ ਕਰ ਕੇ ਉਹਨਾਂ ਨੂੰ ਸੰਸਦ ਵਿਚ ਭੇਜਿਆ ਸੀ, ਉਹ ਸੂਬੇ ਖਾਸ ਤੌਰ ’ਤੇ ਖਾਲਸਾ ਪੰਥ ਦਾ ਪੱਖ ਕਮਜ਼ੋਰ ਕਰਦੇ ਜਾ ਰਹੇ ਹਨ। ਆਮ ਆਦਮੀ ਪਾਰਟੀ, ਕਾਂਗਰਸ ਜਾਂ ਭਾਜਪਾ ਵਿਚੋਂ ਕਿਸੇ ਵੀ ਸੰਸਦ ਮੈਂਬਰ ਨੇ ਪੰਜਾਬ ਦੇ ਪੁੱਤ ਜਾਂ ਧੀ ਹੋਣ ਦਾ ਫਰਜ਼ ਨਹੀਂ ਨਿਭਾਇਆ।

ਉਹ ਹਮੇਸ਼ਾ ਦਰਸ਼ਨੀ ਘੋੜੇ ਬਣੇ ਰਹੇ ਹਨ ਤੇ ਜਾਂ ਤਾਂ ਅਕਾਲੀ ਦਲ ਵੱਲੋਂ ਸੂਬੇ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਵਾਸਤੇ ਕੀਤੇ ਜਾਂਦੇ ਸਾਰੇ ਯਤਨਾਂ ਦਾ ਵਿਰੋਧ ਕਰਦੇ ਰਹੇ ਹਨ  ਜਾਂ ਫਿਰ ਉਹਨਾਂ ਅਪਰਾਧਿਕ ਤੇ ਸਾਜ਼ਿਸ਼ਭਰੀ ਚੁੱਪੀ ਧਾਰੀ ਰੱਖੀਹੈ  ਜਿਥੇ ਸੂਬੇ ਨਾਲ ਵਿਤਕਰਾ ਤੇ ਅਨਿਆਂ ਹੁੰਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੇ ਆਪਣੇ ਆਪ ਨੂੰ ਧਰਤੀ ਦੇ ਪੁੱਤਰ ਦੱਸਦੇ ਸਨ, ਉਹ ਹੁਣ ਪੰਜਾਬ ਲਈ ਮਖੌਲ ਬਣ ਗਏ ਹਨ ਤੇ ਉਹ ਹੜ੍ਹਾਂ ਨਾਲ ਘਿਰੇ ਸੂਬੇ ਦੇ ਲੋਕਾਂ ਦੀ ਕੀਮਤ ’ਤੇ ਸਿਰਫ ਚੁਟਕਲੇ ਸੁਣਾਉਣ ਵਿਚ ਰੁੱਝੇ ਹਨ।

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement