ਮੁਹਾਲੀ ਪ੍ਰਸ਼ਾਸਨ ਵਲੋਂ ਦੋ ਟਰੈਵਲ ਏਜੰਟਾਂ ਦੀਆਂ ਕੰਪਨੀਆਂ ਦੇ ਲਾਇਸੈਂਸ ਰੱਦ
Published : Aug 11, 2023, 4:49 pm IST
Updated : Aug 11, 2023, 4:49 pm IST
SHARE ARTICLE
Licenses of two travel agent companies canceled by Mohali administration
Licenses of two travel agent companies canceled by Mohali administration

DC ਓਵਰਸੀਜ਼ ਕੰਸਲਟੈਂਸੀ ਫਰਮ ਅਤੇ ਮੈਸਰਜ ਵਿਕਟੋਰੀਆ ਗਾਈਡਲਾਈਨਜ਼ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਰੱਦ

ਮੁਹਾਲੀ - ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਅਤੇ DC ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।  

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ: 75, ਪਹਿਲੀ ਮੰਜ਼ਿਲ, ਫੇਜ਼-11, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਪਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬਾਦਸ਼ਾਹਪੁਰ, ਤਹਿਸੀਲ ਸਮਾਣਾ, ਜ਼ਿਲ੍ਹਾ, ਪਟਿਆਲਾ ਹਾਲ ਵਾਸੀ ਫਲੈਟ ਨੰਬਰ 1104, ਜੇ.ਐਲ.ਪੀ.ਐਲ, ਸਕਾਈ ਗਾਰਡਨ, ਟਾਵਰ-ਕੇ, ਸੈਕਟਰ-66-ਏ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ।    

ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement