ਸੇਵਾਮੁਕਤ ਸਿੱਖ IAS ਅਧਿਕਾਰੀ ਡਾ. ਵਿਜੇ ਸਤਬੀਰ ਹੋਣਗੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਨਵੇਂ ਪ੍ਰਸ਼ਾਸਕ
Published : Aug 11, 2023, 7:43 pm IST
Updated : Aug 11, 2023, 7:43 pm IST
SHARE ARTICLE
Retired Sikh IAS Officer Dr. Vijay Satbir
Retired Sikh IAS Officer Dr. Vijay Satbir

ਗੈਰ-ਸਿੱਖ ਦੀ ਨਿਯੁਕਤੀ 'ਤੇ ਇਤਰਾਜ਼ ਤੋਂ ਬਾਅਦ ਕਲੈਕਟਰ ਅਭਿਜੀਤ ਰਾਜੇਂਦਰ ਰਾਊਤ ਨੂੰ ਹਟਾਇਆ

ਚੰਡੀਗੜ੍ਹ -  ਮਹਾਰਾਸ਼ਟਰ ਸਰਕਾਰ ਆਖਰਕਾਰ ਸਿੱਤਾਂ ਅੱਗੇ ਝੁਕ ਹੀ ਗਈ ਤੇ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਸ਼ਾਸ਼ਕ ਨਿਯੁਕਤ ਕੀਤਾ ਹੈ। ਇਹ ਕਦਮ ਸਿੱਖਾਂ ਤੇ ਸਿੱਖ ਸੰਸਥਾਵਾਂ ਵੱਲੋਂ ਕੀਤੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ।

ਓਧਰ ਇਸ ਸਬੰਧੀ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਤਬੀਰ ਸਿੰਘ ਦੀ ਨਿਯੁਕਤੀ ਦਾ ਐਲਾਨ ਕੀਤਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਵੀ ਦਖਲ ਦੇਣ ਅਤੇ ਇਸ ਮੁੱਦੇ ਨੂੰ ਸੁਲਝਾਉਣ ਲਈ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਪਿਛਲੇ ਦਿਨੀਂ ਨਾਂਦੇੜ ਦੇ ਕਲੈਕਟਰ ਅਭਿਜੀਤ ਰਾਜੇਂਦਰ ਰਾਉਤ ਨੂੰ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ। ਜਿਸ ਤੋਂ ਬਾਅਦ ਸਿੱਖਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਦੇ ਨਾਲ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਕਿ ਉਨ੍ਹਾਂ ਦੀ ਸੰਸਥਾ ਵਿਚ ਇੱਕ ਗੈਰ-ਸਿੱਖ ਅਧਿਕਾਰੀ ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਸਿੱਖ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਜਿਸ ਵਿਅਕਤੀ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਅਤੇ ਉੱਪਰੋਂ ਕੇਸ ਨਾ ਰੱਖਣ ਕਾਰਨ ਨਿਘਾਰ ਹੈ, ਉਸ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਬਣਾਇਆ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement