15 ਅਗਸਤ ਨੂੰ ਸਮੁੱਚੇ ਪੰਜਾਬ ਦੀ ਸੰਗਤ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਵੇ - ਪਾਲ ਸਿੰਘ ਫਰਾਂਸ
ਮੁਹਾਲੀ - ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਮੋਰਚੇ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ਼ ਗੱਲ ਕਰਦਿਆਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਿਖੇ 13 ਅਗਸਤ ਨੂੰ ਵੱਡੀ ਗਿਣਤੀ 'ਚ ਪਹੁੰਚਣਗੇ ਅਤੇ ਮੋਰਚੇ 'ਚੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਉਲਟਾ ਪੰਜਾਬ ਸਰਕਾਰ ਸਾਡੇ ਨਾਲ ਵਾਰ ਵਾਰ ਵਾਦੇ ਕਰਕੇ ਮੁੱਕਰੀ ਜਾ ਰਹੀ ਹੈ ਬੰਦੀ ਸਿੰਘ ਜੋਕਿ ਪਿਛਲੇ 32-33 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਹਨ ਪਰ ਉਹਨਾਂ ਨੂੰ ਸਿਰਫ਼ ਸਿੱਖ ਹੋਣ ਕਰ ਕੇ ਹੀ ਨਹੀਂ ਛੱਡਿਆ ਜਾ ਰਿਹਾ ਸੋ ਜਿੱਥੇ ਦੂਰੋ-ਦੂਰੋ ਲੋਕ 13 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚ ਰਹੇ ਹਨ, ਉੱਥੇ ਅਸੀਂ ਸਮੁੱਚੇ ਖ਼ਾਲਸਾ ਪੰਥ ਨੂੰ ਵੀ ਅਪੀਲ ਕਰਦੇ ਹਾਂ ਕਿ ਤੁਸੀਂ 15 ਅਗਸਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਜਰੂਰ ਪਹੁੰਚੋ !
ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਬੋਲਦਿਆਂ ਕਿਹਾ ਕਿ 10 ਅਗਸਤ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮੁਹਾਲੀ ਕੋਰਟ 'ਚ ਤਾਰੀਕ ਸੀ। ਕੋਰਟ ਵੱਲੋਂ ਉਹਨਾਂ ਨੂੰ ਪੇਸ਼ ਕਰਨ ਦੇ ਸਖ਼ਤ ਹੁਕਮ ਕਰਨ ਦੇ ਬਾਵਜੂਦ ਉਹਨਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ, ਜਾਣ ਬੁੱਝ ਕਿ ਉਹਨਾਂ ਨੂੰ ਜੇਲ੍ਹ 'ਚ ਰੱਖਿਆ ਜਾ ਰਿਹਾ ਹੈ ਇਸ ਮੌਕੇ ਵਕੀਲ ਦਿਲਸ਼ੇਰ ਸਿੰਘ, ਵਕੀਲ ਅਮਰ ਸਿੰਘ ਚਾਹਲ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਹਾਜ਼ਰ ਸਨ।