ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ 25 ਨਵੰਬਰ 2023 ਤੱਕ ਅਤੇ ਗ੍ਰਾਮ ਪੰਚਾਇਤ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ
ਮੁਹਾਲੀ : ਪੰਜਾਬ ਵਿਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿਤੀਆਂ ਹਨ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਜਿਸ ਤੋਂ ਬਾਅਦ ਉਥੇ ਪ੍ਰਬੰਧਕ ਲਗਾਏ ਗਏ ਹਨ। ਪੰਜਾਬ ਵਿਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿਚ ਸਰਕਾਰ ਚੋਣਾਂ ਕਰਵਾਏਗੀ।
ਇਹ ਵੀ ਪੜ੍ਹੋ: ਤਰਨਤਾਰਨ 'ਚ BSF ਨੇ ਢੇਰ ਕੀਤਾ ਪਾਕਿਸਤਾਨੀ ਘੁਸਪੈਠੀਆ, ਰੋਕਣ 'ਤੇ ਨਹੀਂ ਸੀ ਰੁਕਿਆ
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਜਦਕਿ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਸਿਵਾ ਠੰਡਾ ਹੋਣ ਤੋਂ ਪਹਿਲਾਂ ਨਸ਼ੇ ਨਾਲ ਦੂਜੇ ਜਵਾਨ ਪੁੱਤ ਦੀ ਵੀ ਹੋਈ ਮੌਤ
ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਜਾ ਰਹੇ ਹਨ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।