Hoshiarpur News : ਗੜ੍ਹਸ਼ੰਕਰ ’ਚ ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ, 5 ਲੋਕਾਂ ਦੀ ਮੌਤ

By : BALJINDERK

Published : Aug 11, 2024, 1:47 pm IST
Updated : Aug 11, 2024, 1:49 pm IST
SHARE ARTICLE
ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਦੀ ਤਸਵੀਰ
ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਦੀ ਤਸਵੀਰ

Hoshiarpur News : 4 ਦੀ ਭਾਲ ਜਾਰੀ, ਇਕ ਨੂੰ ਸੁਰੱਖਿਅਤ ਕੱਢਿਆ ਬਾਹਰ

Hoshiarpur News : ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਉਥੇ ਖੜ੍ਹੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ। 

ਇਹ ਵੀ ਪੜੋ:Paris Olympic 2024 : ਸਿਆਸੀ ਨਾਅਰੇ ਵਾਲੀ ਪੋਸ਼ਾਕ ਪਹਿਨਣ ਕਾਰਨ ਅਫਗਾਨ ਬ੍ਰੇਕ ਡਾਂਸਰ ਨੂੰ ਅਯੋਗ ਕਰਾਰ

ਦੱਸਿਆਂ ਜਾ ਰਿਹਾ ਹੈ ਕਿ 6 ਮ੍ਰਿਤਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਜੇਜੋਂ ਦੇ ਮਨੋਜ ਕੁਮਾਰ, ਰੋਹਿਤ ਜੈਨ, ਸਚਿਨ ਕੁਮਾਰ, ਸ਼ਿਵਮ ਪ੍ਰਜਾਤਿਆ, ਦੀਪਕ ਸ਼ਰਮਾ, ਪਰਮਜੀਤ ਉਰਫ਼ ਪੰਮੀ ਨੇ ਦੱਸਿਆ ਕਿ ਕਰੀਬ ਸਾਢੇ ਦੱਸ ਵੱਜੇ ਜਦੋਂ ਉਹ ਖੱਡ ਵਿੱਚ ਆਏ ਮੀਂਹ ਦੇ ਪਾਣੀ ਨੂੰ ਵੇਖ ਰਹੇ ਸਨ ਤਾਂ ਇਕ ਹਿਮਾਚਲ ਪ੍ਰਦੇਸ਼ ਨੰਬਰ ਇਨੋਵਾ ਗੱਡੀ, ਜਿਸ ਵਿਚ ਕਰੀਬ 10-11 ਲੋਕ ਸਵਾਰ ਸਨ, ਉਹ ਖੱਡ ਦੇ ਪਾਣੀ ਵਿੱਚ ਡਿੱਗ ਗਏ।

ਇਹ ਵੀ ਪੜੋ:Gurdaspur News : ਕਠੂਆ ਪੁਲਿਸ ਨੇ 4 ਸ਼ੱਕੀਆਂ ਦੇ ਸਕੈਚ ਕੀਤੇ ਜਾਰੀ 

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਿੰਮਤ ਕਰਕੇ ਗੱਡੀ ਵਿਚ ਫਸੇ ਇਕ ਵਿਅਕਤੀ ਨੂੰ ਬਾਹਰ ਕੱਢਿਆ ਜਦੋਂਕਿ ਬਾਕੀ ਪਾਣੀ ’ਚ ਰੁੜ ਗਏ ਹਨ। ਇਸ ਦੌਰਾਨ ਗੱਡੀ ਵਿਚੋਂ ਕੱਢੇ ਵਿਅਕਤੀ ਦੀਪਕ ਭਾਟੀਆ ਪੁੱਤਰ ਸੁਰਜੀਤ ਭਾਟੀਆ ਵਾਸੀ ਦੇਹਰਾ, ਨੇੜੇ ਮਹਿਤਪੁਰ ਜ਼ਿਲ੍ਹਾ ਊਨਾ ਹਿਮਚਲ ਪ੍ਰਦੇਸ਼ ਤੋਂ ਕਿਰਾਏ ਦੀ ਗੱਡੀ ਕਰਕੇ ਨਵਾਂਸ਼ਹਿਰ ਵਿਖੇ ਵਿਆਹ ਵਿਚ ਸ਼ਾਮਲ ਹੋਣ ਜਾ ਰਹੇ ਸਨ। ਉਸ ਨੇ ਦੱਸਿਆ ਕਿ ਇਸ ਗੱਡੀ ਵਿਚ ਉਸ ਦਾ ਪਿਤਾ ਸੁਰਜੀਤ ਸਿੰਘ, ਮਾਂ ਪਰਮਜੀਤ ਕੌਰ, ਚਾਚਾ ਸਰੂਪ ਚੰਦ, ਚਾਚੀ ਬਿੰਦਰ, ਮਾਸੀ ਸ਼ਨੂੰ, ਭਾਵਨਾ 19, ਅੰਕੂ 20, ਹਰਸ਼ਿਤ 12 ਅਤੇ ਡਰਾਈਵਰ ਸਨ। ਦੱਸਿਆ ਜਾ ਰਿਹਾ ਕਿ ਸਾਰੇ ਇਕੋ ਹੀ ਪਰਿਵਾਰ ਮੈਂਬਰ ਸਨ।

(For more news apart from Innova car full of brides washed away due to heavy rain in Garhshankar News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement