Punjab News : ਪੰਜਾਬ 'ਚ ਪਾਰਟੀ ਚੋਣ ਨਿਸ਼ਾਨ 'ਤੇ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ

By : BALJINDERK

Published : Aug 11, 2024, 2:30 pm IST
Updated : Aug 11, 2024, 2:30 pm IST
SHARE ARTICLE
file photo
file photo

Punjab News : ਪੰਚਾਇਤੀ ਰਾਜ ਨਿਯਮ 1994 'ਚ ਸੋਧ ਦੀ ਤਿਆਰੀ, ਕੈਬਨਿਟ ਮੀਟਿੰਗ 'ਚ ਆਵੇਗਾ ਏਜੰਡਾ

Punjab News : ਪੰਜਾਬ ’ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ’ਚ ਮਾਹੌਲ ਖੁਸ਼ਗਵਾਰ ਬਣਿਆ ਰਹੇ, ਤਾਂ ਕਿ ਸਾਰੇ ਪਿੰਡਾਂ ਦਾ ਸਹੀ ਵਿਕਾਸ ਹੋ ਸਕਦਾ ਹੈ।

ਇਹ ਵੀ ਪੜੋ:Haryana News : ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਸਰਕਾਰੀ ਨੌਕਰੀ ਤੋਂ ਕੀਤਾ ਇਨਕਾਰ

ਪੰਚਾਇਤੀ ਚੋਣਾਂ ਸਬੰਧੀ ਕੁਝ ਦਿਨ ਪਹਿਲਾਂ ਉੱਚ ਪੱਧਰੀ ਮੀਟਿੰਗ ਹੋਈ ਸੀ। ਇਸ ਦੌਰਾਨ ਇਹ ਮੁੱਦਾ ਉਠਾਇਆ ਗਿਆ। ਇਸ ਸਬੰਧੀ ਕਾਨੂੰਨੀ ਮਾਹਿਰਾਂ ਤੋਂ ਵੀ ਰਾਏ ਲਈ ਗਈ ਹੈ। ਇਸ ਤੋਂ ਬਾਅਦ ਇਸ ਦਿਸ਼ਾ 'ਚ ਕਦਮ ਚੁੱਕੇ ਗਏ ਹਨ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਲੀਹਾਂ 'ਤੇ ਚੋਣਾਂ ਹੋਣ 'ਤੇ ਲੋਕ ਪਿੰਡਾਂ ਵਿਚ ਵੰਡੇ ਜਾਂਦੇ ਹਨ।
ਸਿਆਸੀ ਦਖਲਅੰਦਾਜ਼ੀ ਵਧਦੀ ਹੈ। ਕਿਉਂਕਿ ਪਿੰਡ ਵਿਚ ਪੰਚਾਇਤ ਸਾਂਝੀ ਹੈ, ਜਦੋਂ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰ ਸਿਆਸੀ ਪਾਰਟੀਆਂ ਨਾਲ ਸਬੰਧਤ ਹਨ। ਇਸ ਕਾਰਨ ਪਿੰਡਾਂ ਦਾ ਸਹੀ ਵਿਕਾਸ ਨਹੀਂ ਹੁੰਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਬਹੁਤ ਲੜਾਈਆਂ ਹੁੰਦੀਆਂ ਹਨ। ਜੇਕਰ ਇਹ ਸੋਧ ਹੋ ਜਾਂਦੀ ਹੈ ਤਾਂ ਇਹ ਵੱਡੀ ਰਾਹਤ ਦੀ ਗੱਲ ਹੋਵੇਗੀ।

ਇਹ ਵੀ ਪੜੋ:Hoshiarpur News : ਗੜ੍ਹਸ਼ੰਕਰ ’ਚ ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ, 5 ਲੋਕਾਂ ਦੀ ਮੌਤ

ਪੰਜਾਬ ਵਿਚ ਸਾਲ 2018 ਵਿਚ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਕਮੇਟੀਆਂ ਦੀਆਂ ਚੋਣਾਂ ਹੋਈਆਂ ਸਨ। ਇਨ੍ਹਾਂ ਚੋਣਾਂ ਸਮੇਂ ਨਿਯਮ ਇਹ ਸੀ ਕਿ ਜੋ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਾ ਚਾਹੁੰਦਾ ਸੀ, ਉਸ ਨੂੰ ਆਪਣੀ ਪਾਰਟੀ ਦੀ ਇਜਾਜ਼ਤ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨਾ ਪੈਂਦਾ ਸੀ। ਹਾਲਾਂਕਿ ਵੱਡੇ ਲੋਕ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਤੋਂ ਬਚਦੇ ਹਨ।

ਇਹ ਵੀ ਪੜੋ:Paris Olympic 2024 : ਸਿਆਸੀ ਨਾਅਰੇ ਵਾਲੀ ਪੋਸ਼ਾਕ ਪਹਿਨਣ ਕਾਰਨ ਅਫਗਾਨ ਬ੍ਰੇਕ ਡਾਂਸਰ ਨੂੰ ਅਯੋਗ ਕਰਾਰ

ਪੰਚਾਇਤ ਵਿਭਾਗ ਨੇ ਫਰਵਰੀ ’ਚ ਉਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਪੂਰਾ ਹੋ ਚੁੱਕਾ ਸੀ। ਕਾਂਗਰਸ ਸਰਕਾਰ ਵੇਲੇ 2018 ਵਿਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਸਮੇਂ 13276 ਸਰਪੰਚ ਅਤੇ 83831 ਪੰਚ ਚੁਣੇ ਗਏ ਸਨ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ। ਵੋਟਰ ਸੂਚੀ ਅਤੇ ਹੋਰ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਅਜਿਹੇ 'ਚ ਉਮੀਦ ਹੈ ਕਿ ਇਸ ਦਿਸ਼ਾ 'ਚ ਜਲਦ ਹੀ ਕਾਰਵਾਈ ਹੋ ਸਕਦੀ ਹੈ। ਕਿਉਂਕਿ ਸਰਕਾਰ ਨੇ ਅਦਾਲਤ ਵਿਚ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਪੰਚਾਇਤੀ ਚੋਣਾਂ ਸਤੰਬਰ ਵਿਚ ਕਰਵਾਈਆਂ ਜਾਣਗੀਆਂ।
ਰਾਜ ਚੋਣ ਕਮਿਸ਼ਨ ਨੇ ਦੋ ਹਫ਼ਤੇ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਸੀ। ਭਵਿੱਖ ਦੀਆਂ ਚੋਣਾਂ ਲਈ ਪੰਚਾਂ-ਸਰਪੰਚਾਂ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਲਈ ਵੀ ਕਿਹਾ ਗਿਆ। ਪੱਤਰ ’ਚ ਕਿਹਾ ਗਿਆ ਕਿ ਧਾਰਾ 11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਦੌਰਾਨ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

(For more news apart from  Panchayat elections will not be contested on party symbols in Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement