Punjab Weather Update: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਅਲਰਟ ਜਾਰੀ, ਮੁਹਾਲੀ ਵਿਚ ਰਾਤ ਤੋਂ ਰੈ ਰਿਹਾ ਭਾਰੀ ਮੀਂਹ
Published : Aug 11, 2024, 8:33 am IST
Updated : Aug 11, 2024, 8:37 am IST
SHARE ARTICLE
Punjab Weather Update News
Punjab Weather Update News

Punjab Weather Update: ਕਈ ਇਲਾਕਿਆਂ ਵਿਚ ਮੌਸਮ ਹੋਇਆ ਠੰਢਾ

Punjab Weather Update News: ਪੰਜਾਬ ਵਿਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੁਹਾਲੀ ਵਿਚ ਤਾਂ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਤੇ ਹੁਣ ਵੀ ਚੰਗੀ ਬਾਰਿਸ਼  ਹੋ ਰਹੀ ਹੈ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Donald Trump: ਮੁੜ ਵਾਲ-ਵਾਲ ਬਚੇ ਡੋਨਾਲਡ ਟਰੰਪ, ਮੋਂਟਾਨਾ ’ਚ ਕੀਤੀ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਵੀ ਯੈਲੋ ਅਲਰਟ ਹੈ ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Hindenburg Research SEBI Chairperson: ਹਿੰਡਨਬਰਗ ਰਿਸਰਚ ਨੇ ਸੇਬੀ ਚੇਅਰਪਰਸਨ 'ਤੇ ਲਾਏ ਗੰਭੀਰ ਦੋਸ਼, ਕਿਹਾ- ਅਡਾਨੀ ਘੁਟਾਲੇ ਨਾਲ ਹੈ ਸਬੰਧ 

ਪੰਜਾਬ ਵਿਚ ਮਾਨਸੂਨ ਕਮਜ਼ੋਰ ਹੋ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ 'ਚ ਅਗਸਤ ਦੇ ਪਹਿਲੇ 10 ਦਿਨਾਂ 'ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement