Punjab News : ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼
Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।
ਇਹ ਵੀ ਪੜੋ:Tattoo Man Abhishek Gautam : ਦੇਸ਼ ਭਗਤੀ ਦਾ ਜ਼ਜ਼ਬਾ ! ਨੌਜਵਾਨ ਨੇ ਸਰੀਰ 'ਤੇ ਬਣਵਾਏ 631 ਕਾਰਗਿਲ ਸ਼ਹੀਦਾਂ ਦੇ ਨਾਮ
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
(For more news apart from Vigilance 2 arrested on charges of manipulating government funds to tune of Rs 40,85,175 newNews in Punjabi, stay tuned to Rozana Spokesman)