ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
Published : Aug 11, 2025, 9:29 pm IST
Updated : Aug 11, 2025, 9:29 pm IST
SHARE ARTICLE
DGP directs to increase security and set up high-level checkpoints ahead of Independence Day
DGP directs to increase security and set up high-level checkpoints ahead of Independence Day

ਡੀਜੀਪੀ ਪੰਜਾਬ ਨੇ ਐਸਐਚਓਜ਼ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਵੀ ਕੀਤੀ ਗੱਲਬਾਤ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ - ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ 'ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।

ਨਸ਼ਿਆਂ ਦੇ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ।

ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਿਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।

ਇਸ ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement