Ludhiana 'ਚ ਪੀਐਸਪੀਸੀਐਲ ਦੇ ਕਰਮਚਾਰੀ ਅੱਜ ਤੋਂ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ 'ਤੇ
Published : Aug 11, 2025, 12:22 pm IST
Updated : Aug 11, 2025, 12:22 pm IST
SHARE ARTICLE
PSPCL employees in Ludhiana on three-day collective leave from today
PSPCL employees in Ludhiana on three-day collective leave from today

15 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰ 'ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Ludhiana  PSPCL employees News  : ਲੁਧਿਆਣਾ ’ਚ ਬਿਜਲੀ ਕਰਮਚਾਰੀ 13 ਅਗਸਤ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ ਅਤੇ 15 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਪ੍ਰਦਰਸ਼ਨ ਵੀ ਕਰਨਗੇ। ਇਸ ਦੌਰਾਨ ਜੇਈ, ਲਾਈਨਮੈਨ, ਕਲਰਕ ਸਮੇਤ ਸਾਰੇ ਕਰਮਚਾਰੀ ਛੁੱਟੀ ’ਤੇ ਰਹਿਣਗੇ, ਜਿਸ ਕਾਰਨ ਬਿਜਲੀ ਗੁੱਲ ਹੋਣ ਦੀ ਸੂਰਤ ਵਿੱਚ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਭਾਗ ਨੇ ਕਰਮਚਾਰੀਆਂ ਦੀਆਂ ਸਮੂਹਿਕ ਛੁੱਟੀਆਂ ਵਿਰੁੱਧ ਅਧਿਕਾਰੀਆਂ ਨੂੰ ਇੱਕ ਪੱਤਰ ਵੀ ਜਾਰੀ ਕੀਤਾ ਹੈ ਅਤੇ ਪੰਜਾਬ ਪਾਵਰਕਾਮ ਨੇ ਐਸਮਾ ਐਕਟ 1947 ਲਗਾਇਆ ਹੈ ਅਤ ਹੜਤਾਲ ’ਤੇ ਜਾਣ ਵਾਲੇ ਮੁਲਾਜ਼ਮਾਂ ਦੀ ਛੁੱਟੀ ਕਰਨ ਦੀ ਗੱਲ ਆਖੀ ਹੈ। 
ਉਧਰ ਬਿਜਲੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮੂਹਿਕ ਛੁੱਟੀ ’ਤੇ ਗਏ ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਇਕੱਠੇ ਬੈਠ ਕੇ ਲੱਭਣਾ ਚਾਹੀਦਾ ਹੈ। 


ਬਰਸਾਤ ਦੇ ਮੌਸਮ ’ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਦੇ ਟੁੱਟਣ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ ਅਤੇ ਤਕਨੀਕੀ ਨੁਕਸ ਕਾਰਨ ਵੀ ਬਿਜਲੀ ਬੰਦ ਹੋ ਜਾਂਦੀ ਹੈ। ਬਿਜਲੀ ਕਰਮਚਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਲਗਭਗ 40 ਲੱਖ ਆਬਾਦੀ ਅਤੇ 60 ਹਜ਼ਾਰ ਤੋਂ ਵੱਧ ਉਦਯੋਗ ਅਤੇ ਵਪਾਰਕ ਕੇਂਦਰ ਪ੍ਰਭਾਵਿਤ ਹੋਣਗੇ। ਇਸ ਸਥਿਤੀ ਨੂੰ ਦੇਖਦੇ ਹੋਏ, ਪਾਵਰਕਾਮ ਦੇ ਮੁੱਖ ਇੰਜੀਨੀਅਰ ਨੇ ਹੋਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਤਾਂ ਜੋ ਲੋੜ ਪੈਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।


ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਸਮੂਹਿਕ ਛੁੱਟੀ ਲਈ। ਪਾਵਰਕਾਮ ਦੇ ਕਰਮਚਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ 13% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਤਨਖਾਹ/ਪੈਨਸ਼ਨ ਸੋਧ ਵਿੱਚ ਗਲਤੀਆਂ ਦੂਰ ਕਰਨ ਅਤੇ ਨਿੱਜੀਕਰਨ ਨੀਤੀ ਲਾਗੂ ਨਾ ਕਰਨ ਦੀ ਮੰਗ ਪੂਰੀ ਕੀਤੀ ਜਾਵੇ।  50 ਹਜ਼ਾਰ ਅਸਾਮੀਆਂ ਲਈ ਨਿਯਮਤ ਭਰਤੀ ਕੀਤੀ ਜਾਵੇ ਅਤੇ ਪਿਛਲੇ ਝੋਨੇ ਦੇ ਸੀਜ਼ਨ ’ਚ ਹਾਦਸਿਆਂ ਦਾ ਸ਼ਿਕਾਰ ਹੋਏ ਬਿਜਲੀ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement