ਕਾਂਗਰਸੀਆਂ 'ਤੇ ਗੋਲੀਆਂ ਚਲਾਉਣ ਵਾਲੇ ਅਕਾਲੀ ਜੇਲੀਂ ਡੱਕਾਂਗੇ : ਜਾਖੜ
Published : Sep 11, 2018, 1:03 pm IST
Updated : Sep 11, 2018, 1:03 pm IST
SHARE ARTICLE
Sunil jakhar
Sunil jakhar

ਬਲਾਕ ਸੰਮਤੀ ਚੋਣਾਂ ਸਬੰਧੀ ਵੱਖ-ਵੱਖ ਪਾਰਟੀ ਉਮੀਦਵਾਰਾਂ ਵਲੋਂ ਅਪਣੇ ਨਾਮਜਦਗੀ ਪੱਤਰ ਦਾਖ਼ਲ ਕਰਵਾਉਣ ਮੌਕੇ ਅਕਾਲੀ ਤੇ ਕਾਗਰਸੀ ਵਰਕਰਾਂ ਵਿਚਕਾਰ ਝੜਪ

ਪੱਟੀ,  : ਬਲਾਕ ਸੰਮਤੀ ਚੋਣਾਂ ਸਬੰਧੀ ਵੱਖ-ਵੱਖ ਪਾਰਟੀ ਉਮੀਦਵਾਰਾਂ ਵਲੋਂ ਅਪਣੇ ਨਾਮਜਦਗੀ ਪੱਤਰ ਦਾਖ਼ਲ ਕਰਵਾਉਣ ਮੌਕੇ ਅਕਾਲੀ ਤੇ ਕਾਗਰਸੀ ਵਰਕਰਾਂ ਵਿਚਕਾਰ ਝੜਪ ਵਿਚ ਅਕਾਲੀ ਵਰਕਰਾਂ ਵਲੋਂ ਗੋਲੀ ਚਲਾਉਣ ਤੇ 15-20 ਕਾਂਗਰਸੀ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਲਕਾ ਵਿਧਾਇਕ ਵੱਲੋਂ ਸਰਕਾਰੀ ਹਸਪਤਾਲ ਪੱਟੀ 'ਚ ਇਲਾਜ ਲਈ ਭਰਤੀ ਕਰਾਇਆ ਗਿਆ।

ਜਿਨ੍ਹਾਂ ਦਾ ਹਾਲਚਾਲ ਜਾਨਣ ਲਈ ਸੁਨੀਲ ਕੁਮਾਰ ਜਾਖੜ ਸੂਬਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਗਰਸ ਅਤੇ ਮੈਬਰ ਪਾਰਲੀਮੈਂਟ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨਾਲ ਸਰਕਾਰੀ ਹਸਪਤਾਲ ਪੱਟੀ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ ਪੁੱਛਿਆ।  ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਉਪਰ ਗੋਲੀਆਂ ਚਲਾ ਕਿ ਜ਼ਖ਼ਮੀ ਕਰਨ ਵਾਲੇ ਅਕਾਲੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਸਗੋਂ ਇਹ ਦੋਸ਼ੀ ਜੇਲ ਜਾਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਦਸ ਸਾਲ ਡੰਡੇ ਦੇ ਜੋਰ ਤੇ ਗੁੰਡਾਗਰਦੀ ਕੀਤੀ ਹੈ।ਪਰ ਹੁਣ ਇਨ੍ਹਾਂ ਵਲੋਂ ਕੀਤੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿਤੀ ਕਿ ਅਕਾਲੀ ਦਲ ਦੇ ਵਰਕਰ ਅਤੇ ਆਗੂ ਆਪਣੀਆਂ ਹਰਕਤਾਂ ਤੋਂ ਬਾਜ ਆਉਣ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement