
ਲੁਧਿਆਣਾ ਜ਼ਿਲ੍ਹਾ ਦੇ ਪਿੰਡ ਥਰੀਕੇ ਦੇ ਵਿੱਚ ਅੱਜ ਉਸ ਵੇਲੇ ਹਫ਼ੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੀਪਕ ਸਿੰਗਲਾ ਨਾਂ ਦੇ ਪਟਵਾਰੀ ਤੇ 4 ..
ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਦੇ ਪਿੰਡ ਥਰੀਕੇ ਦੇ ਵਿੱਚ ਅੱਜ ਉਸ ਵੇਲੇ ਹਫ਼ੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੀਪਕ ਸਿੰਗਲਾ ਨਾਂ ਦੇ ਪਟਵਾਰੀ ਤੇ 4 ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
attack
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਸਿੰਗਲਾ ਦੇ ਹੀ ਇੱਕ ਕਰੀਬੀ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਆਇਆ ਕਿ ਦੀਪਕ ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ ਜਿਸ ਵਿੱਚ ਉਸ ਦੇ ਗਰਦਨ ਤੇ ਕਾਫ਼ੀ ਸੱਟ ਲੱਗੀ ਹੈ। ਪਟਵਾਰੀ ਦੇ ਕੁਲੀਗ ਨੇ ਦੱਸਿਆ ਕਿ ਹਾਲੇ ਇਕ ਦਿਨ ਪਹਿਲਾਂ ਹੀ ਦੀਪਕ ਸਿੰਗਲਾ ਦੀ ਲੁਧਿਆਣੇ ਦੇ ਥਰੀਕੇ ਚ ਪੋਸਟਿੰਗ ਹੋਈ ਸੀ ਅਤੇ ਅੱਜ ਉਨ੍ਹਾਂ ਦੇ ਕੰਮ ਦਾ ਦੂਜਾ ਦਿਨ ਸੀ।
ਉੱਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਨੇ ਪਟਵਾਰੀ ਤੇ ਹਮਲਾ ਕੀਤਾ ਹੈ ਜਿਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।