
ਬਜੁਰਗਾਂ ਦੀ ਕੁੱਟਮਾਰ ਦੀਆਂ ਵੀਡੀਓਜ਼ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਇੱਕ ਵੀਡੀਓ ਹੁਸ਼ਿਆਰਪੁਰ 'ਤੋਂ ਇਨਸਾਨੀਅਤ ਨੂੰ
ਹੁਸ਼ਿਆਰਪੁਰ : ਬਜੁਰਗਾਂ ਦੀ ਕੁੱਟਮਾਰ ਦੀਆਂ ਵੀਡੀਓਜ਼ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਇੱਕ ਵੀਡੀਓ ਹੁਸ਼ਿਆਰਪੁਰ 'ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਜਿਸ 'ਚ ਇਕ ਬਜ਼ੁਰਗ ਮਹਿਲਾ ਦੀ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਹੈ, ਜਿਸ ਦੀ ਸ਼ਿਕਾਇਤ ਮਹਿਲਾ ਨੇ ਪੁਲਿਸ ਨੂੰ ਕੀਤੀ ਹੋਈ ਹੈ।
woman beaten case
ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਪੈਂਦੇ ਪਿੰਡ ਚੋਹਾਲ 'ਚ ਬਜ਼ੁਰਗ ਮਹਿਲਾ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਕੁਝ ਲੋਕ ਉਸ ਦੀ 2 ਕਨਾਲ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਸ ਨੇ ਦੱਸਿਆ ਕਿ ਉਸ ਦੀ ਜ਼ਮੀਨ 'ਤੇ ਉਕਤ ਵਿਅਕਤੀਆਂ ਨੇ ਜੀ. ਸੀ. ਬੀ. ਮਸ਼ੀਨ ਲਗਾ ਕੇ ਖੋਦਾਈ ਕਰਨੀ ਚਾਲੂ ਕਰ ਦਿੱਤੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਮਹਿਲਾ ਨੇ ਜ਼ਮੀਨ ਦੀ ਖੋਦਾਈ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਡੰਡਿਆਂ ਨਾਲ ਕੁੱਟਮਾਰ ਕਰ ਦਿੱਤੀ।
woman beaten case
ਕੁੱਟਮਾਰ ਦੀ ਕਿਸੇ ਵੱਲੋਂ ਵੀਡੀਓ ਬਣਾ ਲਈ ਗਈ, ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਬਜ਼ੁਰਗ ਮਹਿਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ 2 ਬੇਟੇ ਹਨ, ਜਿਨ੍ਹਾਂ 'ਚੋਂ ਇਕ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ। ਦੂਜਾ ਬੇਟਾ ਕੁਝ ਦਿਨ ਪਹਿਲਾਂ ਹੀ ਵਿਦੇਸ਼ ਗਿਆ ਹੈ, ਜਿਸ ਦੇ ਚਲਦਿਆਂ ਇਨ੍ਹਾਂ ਦੇ ਕਬਜ਼ਾ ਕਰਨ ਵਾਲਿਆਂ ਦੇ ਹੌਸਲੇ ਵੱਧ ਗਏ ਹਨ। ਉਸ ਨੇ ਦਰਖਾਸਤ ਦੇ ਕੇ ਐੱਸ. ਐੱਸ. ਪੀ. ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।