ਲਾਪਤਾ ਸਰੂਪਾਂ ਦੇ ਮਾਮਲੇ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਕੀਤਾ ਜਾਵੇਗਾ 14 ਸਤੰਬਰ ਨੂੰ ਪੰਥਕ
Published : Sep 11, 2020, 2:32 am IST
Updated : Sep 11, 2020, 2:32 am IST
SHARE ARTICLE
image
image

ਲਾਪਤਾ ਸਰੂਪਾਂ ਦੇ ਮਾਮਲੇ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਕੀਤਾ ਜਾਵੇਗਾ 14 ਸਤੰਬਰ ਨੂੰ ਪੰਥਕ ਇਕੱਠ

ਅੰਮ੍ਰਿਤਸਰ, 10  ਸਤੰਬਰ (ਪਰਮਿੰਦਰਜੀਤ): ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦੇ ਮਾਮਲੇ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਗੁਰਦਵਾਰਾ ਅਟਾਰੀ ਸਾਹਿਬ ਵਿਖੇ ਮੀਟਿੰਗ ਕਰ ਕੇ ਫ਼ੈਸਲਾ ਲਿਆ ਹੈ ਕਿ 14 ਸਤੰਬਰ ਨੂੰ ਗੁਰਦਵਾਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਇਕ ਪੰਥਕ ਇਕੱਠ ਕੀਤਾ ਜਾਵੇਗਾ ਜਿਸ ਤੋਂ ਬਾਅਦ ਬਕਾਇਦਾ ਇਕ ਮੋਰਚਾ ਲਗਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾਵੇਗੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਪਬਲੀਕੇਸ਼ਨ ਦਾ ਇਕ ਹਿੱਸਾ ਬਣਾ ਕੇ ਰਖ ਦਿਤਾ ਹੈ। ਪੰਥ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਦਾ ਜਿੰਮਾ ਜਿਨ੍ਹਾਂ ਲੋਕਾਂ ਨੂੰ ਸੌਂਪਿਆ ਗਿਆ ਸੀ ਉਨ੍ਹਾਂ ਇਸ ਵਲ ਧਿਆਨ ਨਹੀਂ ਦਿਤਾ। ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਅਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਅਸਫ਼ਲ ਰਹੇ ਹਨ।  ਅੱਜ ਦੇ ਇਕੱਠ ਵਿਚ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਪ੍ਰੋਫ਼ੈਸਰ ਬਲਜਿੰਦਰ ਸਿੰਘ, ਅਕਾਲ ਖ਼ਾਲਸਾ ਦਲ ਦੇ ਭਾਈ ਮਹਾਂਬੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ, ਸਿੱਖ ਪਾਵਰ ਆਫ਼ ਪੰਜਾਬ ਦੇ ਭਾਈ ਭੁਪਿੰਦਰ ਸਿੰਘ 6 ਜੂਨ, ਭਾਈ ਹਰਪਾਲ ਸਿੰਘ ਖ਼ਾਲਿਸਤਾਨੀ, ਜੱਥਾ ਹਿੰਮਤ-ਏ-ਖ਼ਾਲਸਾ, ਜਥਾ ਸਿਰਲਥ ਖ਼ਾਲਸਾ ਆਦਿ ਦੇ ਨਾਲ ਨਾਲ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।  ਮੀਟਿੰਗ ਤੋਂ ਬਾਅਦ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਤੇ ਦੋਸ਼ੀ ਠਹਿਰਾਏ ਵਿਅਕਤੀਆਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਲਈ ਅੰਮ੍ਰਿਤਸਰ ਦੇ ਡਿਪਟੀ ਪੁimageimageਲਿਸ ਕਮਿਸ਼ਨਰ ਸ. ਜਗਮੋਹਨ ਸਿੰਘ ਨੂੰ ਇਕ ਮੰਗ ਪੱਤਰ ਵੀ ਦਿਤਾ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement