ਪਾਵਨ ਸਰੂਪਾਂ ਦੀ ਗੁਮਸ਼ੁਦਗੀ ਦੇ ਮਾਮਲੇ ਵਿਚ ਬਾਦਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ : ਵਿਧਾਇਕ ਸੰਧ
Published : Sep 11, 2020, 2:39 am IST
Updated : Sep 11, 2020, 2:39 am IST
SHARE ARTICLE
image
image

ਪਾਵਨ ਸਰੂਪਾਂ ਦੀ ਗੁਮਸ਼ੁਦਗੀ ਦੇ ਮਾਮਲੇ ਵਿਚ ਬਾਦਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ : ਵਿਧਾਇਕ ਸੰਧਵਾਂ

ਕੋਟਕਪੂਰਾ, 10 ਸਤੰਬਰ (ਗੁਰਿੰਦਰ ਸਿੰਘ) : ਪਹਿਲਾਂ 267, ਫਿਰ 328 ਅਤੇ ਹੁਣ 500 ਤੋਂ ਜ਼ਿਆਦਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਗੁਮਸ਼ੁਦਗੀ ਦੀਆਂ ਚਰਚਾਵਾਂ ਦੇ ਬਾਵਜੂਦ ਤਖ਼ਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰ ਸਮੁੱਚੀ ਕੌਮ ਨੂੰ ਇਨਸਾਫ਼ ਦਾ ਰਾਹ ਦਿਖਾਉਣ ਦੀ ਬਜਾਏ ਉਲਟਾ ਖ਼ੁਦ ਹੀ ਸੰਗਤ ਨੂੰ ਦੁਬਿਧਾ 'ਚ ਪਾਉਣ ਦਾ ਯਤਨ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਾਇਆ ਕਿ ਪਾਵਨ ਸਰੂਪਾਂ ਦੀ ਗੁਮਸ਼ੁਦਗੀ ਬਹੁਤ ਹੀ ਗੰਭੀਰ ਮਸਲਾ ਹੈ ਪਰ ਤਖ਼ਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਬਾਦਲ ਪ੍ਰਵਾਰ ਨੂੰ ਬਚਾਉਣ ਲਈ ਵੱਡੀ ਪੱਧਰ 'ਤੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਲਗਭਗ 4 ਸਾਲ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਫਿਰ 500 ਤੋਂ ਜ਼ਿਆਦਾ ਪਾਵਨ ਸਰੂਪ ਲਾਪਤਾ ਹੋਣ ਦੀ ਗੱਲ ਐਸਜੀਪੀਸੀ ਵਲੋਂ ਕਬੂਲੀ ਗਈ। ਇਸ ਦੌਰਾਨ ਹੀ 'ਜਥੇਦਾਰ' ਵਲੋਂ ਦੋਸ਼ੀ ਅਧਿਕਾਰੀਆਂ ਵਿਰੁਧ ਕਨੂੰਨੀ ਕਾਰਵਾਈ ਦੇ ਨਿਰਦੇਸ਼ ਦਿਤੇ ਗਏ ਜਿਸ ਨਾਲ ਇਸ ਮਸਲੇ ਨਾਲ ਜੁੜੇ ਵੱਡੇ ਨਾਮ ਉਜਾਗਰ ਹੋਣ ਦੀ ਸੰਭਾਵਨਾ ਪੈਦਾ ਹੋ ਗਈ ਸੀ ਪਰ ਅਚਾਨਕ ਹੀ ਯੂ-ਟਰਨ ਲੈ ਕੇ 'ਜਥੇਦਾਰ' ਵਲੋਂ ਕਾਨੂੰਨੀ ਕਾਰਵਾਈ ਕਰਨ ਦੀ ਬਜਾਇ ਐਸਜੀਪੀਸੀ ਰਾਹੀਂ ਹੀ ਕਾਰਵਾਈ ਕਰਾਉਣ ਦਾ ਬਿਆਨ ਸ਼ੰਕਾ ਪੈਦਾ ਕਰਦਾ ਹੈ ਕਿ ਇਸ ਗੰਭੀਰ ਮਸਲੇ ਨੂੰ ਦਬਾਉਣ ਲਈ ਅਤੇ ਬਾਦਲ ਪ੍ਰਵਾਰ ਨੂੰ ਬਚਾਉਣ ਲਈ ਸਕੀਮਾਂ ਘੜ੍ਹੀਆਂ ਜਾ ਰਹੀਆਂ ਹਨ।
ਵਿਧਾਇਕ ਸੰਧਵਾਂ ਨੇ ਸਵਾਲ ਕੀਤਾ ਕਿ ਜਦ ਇਸ ਮਸਲੇ 'ਚ ਖ਼ੁਦ ਸ਼੍ਰੋਮਣੀ ਕਮੇਟੀ ਅਧਿਕਾਰੀਆਂ, ਕਮੇਟੀ ਮੈਂਬਰਾਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਦੀ ਸ਼ਮੂਲੀਅਤ ਦੀਆਂ ਕਨਸੋਆਂ ਮਿਲ ਰਹੀਆਂ ਹਨ ਤਾਂ ਖ਼ੁਦ ਗੁਨਾਹਗਾਰ ਹੀ ਅਪਣੇ ਵਿਰੁਧ ਲੱਗੇ ਦੋਸ਼ਾਂ ਦੀ ਜਾਂਚ ਅਤੇ ਸਜ਼ਾ ਖ਼ੁਦ ਤਹਿ ਕਰਨਗੇ? ਇਹ ਅਪਣੇ ਆਪ 'ਚ ਹੀ ਬਹੁਤ ਵੱਡਾ ਪ੍ਰਸ਼ਨ ਚਿੰਨ੍ਹ ਹੈ। ਵਿਧਾimageimageਇਕ ਸੰਧਵਾਂ ਨੇ ਪੁਛਿਆ ਕਿ ਜਦੋਂ ਦੇਸ਼ ਦੀ ਸਰਬਉੱਚ ਅਦਾਲਤ ਵਲੋਂ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤ ਮੰਨਿਆ ਜਾ ਚੁੱਕਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਪੰਜਾਬ ਉਕਤ ਮਸਲੇ 'ਚ ਦੋਸ਼ੀਆਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਤੋਂ ਕਿਉਂ ਹਿਚਕਿਚਾ ਰਹੇ ਹਨ?

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement