
ਸਨਅਤ ਵਿਭਾਗ ਨੇ ਐਫ਼.ਆਈ.ਆਈ.ਪੀ. ਤੋਂ ਆਈ.ਬੀ.ਡੀ.ਪੀ. ਵਿਚ ਬਦਲਾਅ ਲਈ 31 ਦਸੰਬਰ ਤਕ ਦੀ ਸਮਾਂ-ਸੀਮਾ ਵਿਚ ਕੀਤਾ ਵਾਧਾ
ਚੰਡੀਗੜ੍ਹ, 10 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ ਮਹਾਂਮਾਰੀ ਕਾਰਨ ਉਦਯੋਗਿਕ ਇਕਾਈਆਂ ਵਿਚ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਇਕਾਈਆਂ ਲਈ ਫਿਸਕਲ ਇੰਸੈਂਟਿਵ ਫ਼ਾਰ ਇੰਡਸਟ੍ਰੀਅਲ ਪ੍ਰੋਮੋਸ਼ਨ (ਰਿਵਾਈਜ਼ਡ)-2013 ਐਫ਼.ਆਈ.ਆਈ.ਪੀ. (ਆਰ)-2013 ਨੂੰ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ, 2017 (ਆਈ.ਬੀ.ਡੀ.ਪੀ.-2017) ਵਿਚ ਬਦਲਣ ਸਬੰਧੀ ਸਮਾਂ-ਸੀਮਾ ਨੂੰ 31 ਦਸੰਬਰ, 2020 ਤਕ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦਸਿਆ ਕਿ ਇਕਾਈਆਂ ਵਿਸਤ੍ਰਿਤ ਯੋਜਨਾਵਾਂ ਅਤੇ ਕਾਰਜਸ਼ੀਲ ਦਿਸ਼ਾ ਨਿਰਦੇਸ਼, 2018 ਤਹਿਤ ਨਿਰਧਾਰਤ ਵਿਧੀ ਅਨੁਸਾਰ ਇਸ ਆਖ਼ਰੀ ਵਾਰ ਦੇ ਵਾਧੇ ਦਾ ਲਾਭ ਲੈ ਸਕਦੀਆਂ ਹਨ। ਇਸ ਸਬੰਧੀ ਇਕ ਨੋਟੀਫ਼ੀਕੇਸ਼ਨ 10.09.2020 ਨੂੰ ਜਾਰੀ ਕੀਤਾ ਗਿਆ ਹੈ।