ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ਜਿਮੀਕੰਦ
Published : Sep 11, 2020, 2:12 am IST
Updated : Sep 11, 2020, 2:12 am IST
SHARE ARTICLE
image
image

ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ਜਿਮੀਕੰਦ

ਜਿਮੀਕੰਦ ਨੂੰ ਭਾਰਤ ਦੀਆਂ ਵੱਖ-ਵੱਖ ਥਾਵਾਂ 'ਤੇ ਇਸ ਨੂੰ ਵੱਖ-ਵੱਖ ਨਾਂਵਾਂ ਨਾਲ ਜਾਣਿਆ ਜਾਂਦਾ ਹੈ। ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁਲੀ ਜੜ੍ਹੀ-ਬੂਟੀ ਵੀ ਮੰਨੀ ਗਈ ਹੈ। ਜਿਮੀਕੰਦ ਵਿਚ ਫ਼ਾਈਬਰ, ਵਿਟਾਮਿਨ ਸੀ, ਬੀ-6, ਬੀ-1, ਫਾਲਿਕ ਐਸਿਡ ਦੇ ਇਲਾਵਾ ਪੋਟਾਸ਼ੀਅਮ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਸਫ਼ੋਰਸ ਹੁੰਦਾ ਹੈ। ਧਰਤੀ ਦੇ ਅੰਦਰ ਉਗਣ ਕਰ ਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ਵਿਚ ਕੀਤੀ ਜਾਂਦੀ ਹੈ। ਪੇਟ ਸਬੰਧੀ ਬੀਮਾਰੀਆਂ ਹੋਣ 'ਤੇ ਇਸ ਦੀ ਵਰਤੋਂ ਕਰਨਾ ਕਾਫ਼ੀ ਫ਼ਾਇੰਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਦਿਮਾਗ਼ ਤੇਜ਼ ਹੁੰਦਾ ਹੈ ਅਤੇ ਧਿਆਨ ਸ਼ਕਤੀ ਤੇਜ਼ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਚਮੜੀ ਰੋਗ ਹੈ ਉਨ੍ਹਾਂ ਨੂੰ ਅਤੇ ਗਰਭਵਤੀ ਔਰਤਾਂ ਨੂੰ ਜਿਮੀਕੰਦ ਨਹੀਂ ਖਾਣਾ ਚਾਹੀਦਾ। ਜਿਮੀਕੰਦ ਖਾਣ ਦੇ ਫ਼ਾਇਦੇ:
ਸ਼ੂਗਰ ਦੀ ਸਮੱਸਿਆ: ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ਵਿਚ ਸ਼ੂਗਰ ਦਾ ਲੈਵਲ ਘਟਦਾ ਹੈ।
ਗਠੀਆ ਅਤੇ ਅਸਥਮਾ ਰੋਗ: ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਭਰਪੂਰ ਮਾਤਰਾ ਵਿਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ–ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ।
ਲਿਵਰ ਜਾਂ ਜਿਗਰ ਦੀ ਸਮੱਸਿਆ: ਜਿਨ੍ਹਾਂ ਲੋਕਾਂ ਨੂੰ ਲਿਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ।
ਕਬਜ਼ ਦੀ ਸਮੱਸਿਆ: ਜਿਮੀਕੰਦ ਵਿਚ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਦਿਲ ਦੀ ਬੀਮਾਰੀ: ਜਿਮੀਕੰਦ ਵਿਚ ਬੀ-6 ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਦਿਲ ਸਬੰਧੀ ਕੋਈ ਬੀਮਾਰੀ ਨਹੀਂ ਹੁੰਦੀ। ਜਿਮੀਕੰਦ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ ਜਿਸ ਨਾਲ ਦਿਲ ਤੰਦimageimageਰੁਸਤ ਰਹਿੰਦਾ ਹੈ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement