ਪੰਜਾਬ ਵਿਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ : ਬਲਬੀਰ ਸਿੱਧੂ
Published : Sep 11, 2020, 4:44 pm IST
Updated : Sep 11, 2020, 4:44 pm IST
SHARE ARTICLE
Balbir Singh Sidhu
Balbir Singh Sidhu

ਪੰਜਾਬ ਸਰਕਾਰ ਨੇ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ

ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੇ ਦੌਰਾਨ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਨੇ ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਮੁੜ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।

 Balbir Singh SidhuBalbir Singh Sidhu

ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜ ਅਨੁਸਾਰ ਹੋਰ ਜ਼ਿਲ੍ਹਿਆਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਠੋਸ ਯਤਨਾਂ ਸਦਕਾ ਲੁਧਿਆਣਾ ਵਿਚ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਰੋਜ਼ਾਨਾ 3000 ਸਿਲੰਡਰਾਂ ਦੀ ਭਰਾਈ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

Oxygen CylindersOxygen Cylinders

ਸਿੱਧੂ ਨੇ ਕਿਹਾ ਕਿ ਲੁਧਿਆਣਾ ਸਭ ਤੋਂ ਵੱਡਾ ਅਤੇ ਸੂਬੇ ਦੇ ਕੋਵਿਡ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਤੁਰੰਤ ਸ਼ੁਰੂ ਕਰਨ ਲਈ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਕਿਹਾ ਹੈ । ਇਸ ਤੋਂ ਪਹਿਲਾਂ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦਾ ਗਿਆਸਪੁਰਾ ਪਿੰਡ ਵਿਖੇ ਸਥਾਪਤ ਇੱਕ ਪਲਾਂਟ ਸਿਰਫ ਉਦਯੋਗਾਂ ਲਈ ਆਕਸੀਜਨ ਪੈਦਾ ਕਰਦਾ ਸੀ। ਇਸੇ ਤਰਾਂ ਆਕਸੀਜਨ ਦੇ ਜ਼ਿਆਦਾਤਰ ਸਪਲਾਇਰਾਂ ਕੋਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਲਾਇਸੰਸ ਨਹੀਂ ਸੀ।

coronavirusCoronavirus

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਤਾਲਮੇਲ ਕਰਕੇ ਲੁਧਿਆਣਾ ਦੇ ਪੰਜ ਆਕਸੀਜਨ ਸਪਲਾਇਅਰਜ਼ (ਹਰਪ੍ਰੀਤ ਕ੍ਰਾਇਓਜੀਨਿਕਸ, ਜੀ.ਡੀ.ਆਰ. ਗੈਸਿਜ਼, ਵੈਲਟੇਕ ਇਕਉਪਮੈਂਟਜ਼, ਬੀਓਸੀ ਗੈਸਿਜ਼ ਅਤੇ ਅਪਰਨਾ ਗੈਸਿਜ਼) ਨੂੰ ਮੈਡੀਕਲ ਆਕਸੀਜਨ ਰੀਪੈਕਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਮੈਸਰਜ਼ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦੀ ਇੱਕ ਨਿਰਮਾਣ ਇਕਾਈ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਇਹ ਲੁਧਿਆਣਾ ਵਿਚ ਦਿੱਤਾ ਪਹਿਲਾ ਲਾਇਸੰਸ ਹੈ ਜਿਸ ਨਾਲ ਮੈਡੀਕਲ ਆਕਸੀਜਨ ਦੀ ਕਮੀ ਪੂਰੀ ਹੋਈ ਹੈ।

Corona virus in Punjab Corona virus in Punjab

ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਸਦਕਾ, ਵੈਲਟੇਕ ਇਕਉਪਮੈਂਟਜ਼ ਨੇ ’ਸੰਭਵ’ ਫਾਉਂਡੇਸ਼ਨ ਦੇ ਬੈਨਰ ਹੇਠ ਲੋੜਵੰਦ ਵਿਅਕਤੀਆਂ ਲਈ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਸ਼ੁਰੂ ਕੀਤੀ ਹੈ। ਲੋੜਵੰਦ ਇਸ ਮੁਫ਼ਤ ਸੇਵਾ ਦਾ ਲਾਭ ਲੈਣ ਲਈ ਮੋਬਾਈਲ ਨੰਬਰ 97799-18899 ਅਤੇ 98140-27317 ’ਤੇ ਸੰਪਰਕ ਕਰ ਸਕਦੇ ਹਨ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਨੋਡਲ ਅਫ਼ਸਰ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੋਲਨ (ਹਿਮਾਚਲ ਪ੍ਰਦੇਸ਼), ਪਾਣੀਪੱਤ (ਹਰਿਆਣਾ) ਅਤੇ ਦੇਹਰਾਦੂਨ (ਉੱਤਰਾਖੰਡ) ਦੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement