
ਪੰਜਾਬ ਸਰਕਾਰ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਦੋ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ
ਚੰਡੀਗੜ੍ਹ, 10 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਗਲਵਾਨ ਘਾਟੀ ਵਿਚ ਸ਼ਹੀਦ ਹੋਏ ਫ਼ੌਜੀਆਂ ਦੀ ਕੁਰਬਾਨੀ ਨੂੰ ਮੁੱਖ ਰਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਕਦ ਰਾਸ਼ੀ ਵਜੋਂ ਦੋ ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਫ਼ੌਜੀਆਂ ਦੇ ਵਾਰਸਾਂ ਨੂੰ ਦਿਤੇ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦਸਿਆ ਕਿ ਇਹ ਰਾਸ਼ੀ ਸਿੱਧੇ ਤੌਰ 'ਤੇ ਵਾਰਸਾਂ ਦੇ ਖਾਤਿਆਂ ਵਿਚ ਤੁਰਤ ਹੀ ਪਾਈ ਜਾਵੇਗੀ। ਸ਼ਹੀਦ ਫ਼ੌਜੀਆਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਫ਼ੌਜੀਆਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪ੍ਰਵਾਰਾਂ ਨੂੰ ਹਰ ਸੰਭਵ ਮਦਦ ਯਕੀਨੀ ਬਣਾਏਗੀ।