ਸਤਿਕਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਵਲੋਂ ਇਕ ਦੂਜੇ 'ਤੇ ਦੂਸ਼ਣਬਾਜ਼ੀ
Published : Sep 11, 2020, 11:50 pm IST
Updated : Sep 11, 2020, 11:50 pm IST
SHARE ARTICLE
image
image

ਸਤਿਕਾਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਵਲੋਂ ਇਕ ਦੂਜੇ 'ਤੇ ਦੂਸ਼ਣਬਾਜ਼ੀ

'ਪਹਿਲਾਂ ਤੂੰ ਦਸ, ਪਾਵਨ ਬੀੜਾਂ ਦਾ ਤੂੰ ਕੀ ਕੀਤਾ' ਤਕ ਗੱਲ ਪਹੁੰਚ ਗਈ
 

ਅੰਮ੍ਰਿਤਸਰ, 11 ਸਤੰਬਰ (ਪਰਮਿੰਦਰਜੀਤ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ 'ਤੇ ਬਣੀਆਂ ਸਤਿਕਾਰ ਕਮੇਟੀਆਂ ਅਤੇ ਕੁੱਝ ਹੋਰ ਲੋਕਾਂ ਵਲੋਂ 14 ਸਤੰਬਰ ਨੂੰ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦੇ ਐਲਾਨ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਰੁਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਤਿੱਖੀ ਪ੍ਰਤੀਕਿਰਿਆ ਦਿਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਇਕ ਮਰਯਾਦਾ ਹੈ ਅਤੇ ਇਥੇ ਵਿਰੋਧ ਪ੍ਰਦਰਸ਼ਨਾਂ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿਤੀ ਜਾ ਸਕਦੀ। ਉਨ੍ਹਾਂ ਸਤਿਕਾਰ ਕਮੇਟੀਆਂ ਨੂੰ ਸਵਾਲ ਕੀਤਾ ਕਿ ਪਾਵਨ ਸਰੂਪਾਂ ਦੇ ਸੰਜੀਦਾ ਮਾਮਲੇ ਤੇ ਸਿਆਸਤ ਕਰਨ ਦੀ ਥਾਂ ਕੌਮ ਨੂੰ ਇਹ ਦੱਸਣ ਕਿ ਜਿਹੜੇ ਪਾਵਨ ਸਰੂਪ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਗਏ, ਉਹ ਕਿਥੇ ਹਨ। ਇਸ ਦੇ ਨਾਲ ਹੀ ਸਤਿਕਾਰ ਕਮੇਟੀਆਂ ਨਿਸ਼ਾਨ ਸਾਹਿਬ, ਪਾਲਕੀਆਂ, ਪੀੜ੍ਹੇ, ਕੀਮਤੀ ਰੁਮਾਲਿਆਂ ਆਦਿ ਦਾ ਵੀ ਹਿਸਾਬ ਸੰਗਤ ਸਾਹਮਣੇ ਰੱਖਣ। ਭਾਈ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ 'ਤੇ ਬਣੀਆਂ ਸਤਿਕਾਰ ਕਮੇਟੀਆਂ ਪਾਸੋਂ ਪਾਵਨ ਸਰੂਪਾਂ ਦਾ ਹਿਸਾਬ ਲੈਣ। ਇਸ ਕਾਰਜ ਲਈ ਜਥੇਦਾਰ ਸਾਹਿਬ ਇਕ ਕਮੇਟੀ ਬਣਾਉਣ, ਜੋ ਹੁਣ ਤਕ ਸਤਿਕਾਰ ਕਮੇਟੀਆਂ ਵਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਪਾਵਨ ਸਰੂਪਾਂ ਤੇ ਹੋਰ ਸਮਾਨ ਦਾ ਵੇਰਵਾ ਲੈ ਕੇ ਜਨਤਕ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਾਵਨ ਸਰੂਪ ਸੰਗਤ ਨੂੰ ਦੇਣ ਉਪਰੰਤ ਕਰਮਚਾਰੀਆਂ ਵਲੋਂ ਭੇਟਾ ਦਫ਼ਤਰ ਜਮ੍ਹਾਂ ਨਹੀਂ ਕਰਵਾਈ ਗਈ, ਉਸ ਨਾਲ ਸਬੰਧਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਥਾਪਤ ਜਾਂਚ ਕਮਿਸ਼ਨ ਦੀ ਰੀਪੋਰਟ ਅਨੁਸਾਰ ਹਰ ਦੋਸ਼ੀ 'ਤੇ ਕਾਰਵਾਈ ਕੀਤੀ ਗਈ ਹੈ। ਪਰੰਤੂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦੀ ਥਾਂ ਕੁਝ ਲੋਕ ਜਾਣਬੁਝ ਕੇ ਵਿਰੋਧ ਦੀ ਨੀਤੀ ਤਹਿਤ ਕੰਮ ਕਰ ਰਹੇ ਹਨ ਤੇ ਮਾਮਲੇ ਨੂੰ ਸਿਆਸੀ ਰੰਗ ਦੇ ਰਹੇ ਹਨ।
 

imageimageਮੰਜੀ ਸਾਹਿਬ ਵਿਖੇ ਇਕੱਠ ਨਹੀਂ ਕਰਨ ਦੇਵੇਗੀ ਸ਼੍ਰੋਮਣੀ ਕਮੇਟੀ

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement