Auto Refresh
Advertisement

ਖ਼ਬਰਾਂ, ਪੰਜਾਬ

ਪੰਜਾਬ ਵਿਚ ਕੌਮੀ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਮਾਮਲਿਆਂ ’ਤੇ ਸੁਣਵਾਈ

Published Sep 11, 2021, 11:59 pm IST | Updated Sep 11, 2021, 11:59 pm IST

ਪੰਜਾਬ ਵਿਚ ਕੌਮੀ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਮਾਮਲਿਆਂ ’ਤੇ ਸੁਣਵਾਈ

image
image

ਚੰਡੀਗੜ੍ਹ, 11 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਪੰਜਾਬ ਭਰ ਵਿਚ ਅੱਜ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ’ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਜੀ ਅਤੇ ਆਨਲਾਈਨ ਮੋਡ ਰਾਹੀਂ ਲਾਈ ਗਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ ਦੀ ਰਹਿਨੁਮਾਈ ਹੇਠ ਇਸ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈਕ ਬਾਊਂਸ ਦੇ ਕੇਸਾਂ, ਕਿਰਤ ਮਾਮਲਿਆਂ, ਅਪਰਾਧਿਕ ਮਾਮਲੇ, ਕੈੰਸਲੇਸ਼ਨ/ ਅਨਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਮਾਮਲੇ ਸੁਣੇ ਗਏ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ, ਵੱਖ-ਵੱਖ ਪਾਰਟੀਆਂ ਦੀ ਸਹਿਮਤੀ ਨਾਲ ਐਵਾਰਡ ਪਾਸ ਕੀਤੇ ਗਏ। ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀਆਂ ਵਿਵਸਥਾਵਾਂ ਮੁਤਾਬਕ ਕੋਰਟ ਫ਼ੀਸ ਰਿਫ਼ੰਡ ਕਰਨ ਦੇ ਆਦੇਸ਼ ਦਿਤੇ ਗਏ। ਲੋਕ ਅਦਾਲਤ ਦੌਰਾਨ ਬੈਂਚਾਂ, ਵਕੀਲਾਂ ਅਤੇ ਦੂਜੀਆਂ ਧਿਰਾਂ ਦੀ ਸਹੂਲਤ ਲਈ ਪੰਜਾਬ ਦੀਆਂ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵਲੋਂ ਆਨਲਾਈਨ ਲੋਕ ਅਦਾਲਤ ਲਈ ਜ਼ਰੂਰੀ ਇਹਤਿਆਤੀ ਦਿਸ਼ਾ-ਨਿਰਦੇਸ਼ ਵੀ ਲਾਗੂ ਕੀਤੇ ਗਏ। ਇਸ ਮੌਕੇ ਸਾਰੇ ਲੋੜਵੰਦ ਵਿਅਕਤੀਆਂ ਖਾਸ ਕਰ ਕੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹਈਆ ਕਰਨ ਲਈ ਉਪਲਬਧ ਟੋਲ ਫਰੀ ਨੰਬਰ-1968 ਬਾਰੇ ਜਾਗਰੂਕ ਕੀਤਾ ਗਿਆ। ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਲੋਕ ਅਦਾਲਤਾਂ ਰਾਹੀਂ ਅਪਣੇ ਝਗੜੇ ਨਿਪਟਾਉਣ ਲਈ ਪ੍ਰੇਰਤ ਕੀਤਾ।
1ੈਸਏਐਸ-ਨਰਿੰਦਰ-11-1 
 

ਏਜੰਸੀ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement