
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਖਡੂਰ ਸਾਹਿਬ: ਸ੍ਰੀ ਗੋਇੰਦਵਾਲ ਸਾਹਿਬ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇਪਿੰਡ ਕੰਗ ਵਿਖੇ ਦੇਰ ਰਾਤ ਐਕਸੀਡੈਂਟ ਦੌਰਾਨ ਹੋਈ 2 ਨੋਜਵਾਨਾਂ ਦੀ ਮੌਤ ਹੋ ਗਈ ਤੇ ਇਸ ਤੋਂ ਇਲਾਵਾ ਹਾਦਸੇ ਵਿਚ ਇੱਕ ਨੋਜਵਾਨ ਦੀਆਂ ਲੱਤਾਂ ਵੀ ਟੁੱਟ ਗਈਆਂ। ਪਿੰਡ ਵਿਚ ਸੋਗ ਦੀ ਲਹਿਰ ਹੈ। ਨੌਜਵਾਨ ਬੁਲਟ ‘ਤੇ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਵਿਖੇ ਮੇਲਾ ਦੇਖਣ ਜਾ ਰਹੇ ਸੀ ਕਿ ਰਸਤੇ ਵਿਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ।
ਇਸ ਸੰਬੰਧੀ ਸਥਾਨਕ ਪੁਲਿਸ ਚੌਕੀ ਇੰਚਾਰਜ ਨੇ ਦੱਸਿਆ ਕਿ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।