
ਪੁਲਿਸ ਨੇ ਤਿੰਨਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 6 ਦਿਨ ਦਾ ਰਿਮਾਂਡ ਦਿੱਤਾ ਹੈ।
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਆਉਣ ਵਾਲੇ ਦਿਨਾਂ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਦਰਅਸਲ ਕਤਲ ਵਿਚ ਸ਼ਾਮਲ 6 ਸ਼ੂਟਰਾਂ ਵਿਚੋਂ ਆਖਰੀ ਫਰਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹਨਾਂ ਨੂੰ ਬੀਤੀ ਰਾਤ ਪੰਜਾਬ ਲਿਆਂਦਾ ਗਿਆ, ਜਿਸ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦਾ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਤਿੰਨਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 6 ਦਿਨ ਦਾ ਰਿਮਾਂਡ ਦਿੱਤਾ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ 6 ਸ਼ਾਰਪ ਸ਼ੂਟਰਾਂ ਵਲੋਂ ਕੀਤਾ ਗਿਆ ਸੀ। ਇਸ ਵਿਚੋਂ ਤਿੰਨ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕੇ ਹਨ ਅਤੇ ਦੋ ਨੂੰ ਪੰਜਾਬ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿਤਾ ਸੀ।