ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਖੇਡਾਂ ਵਿੱਚ ਦਿਖਾਉਣਗੇ ਜੌਹਰ
Published : Sep 11, 2022, 4:15 pm IST
Updated : Sep 11, 2022, 4:15 pm IST
SHARE ARTICLE
Photo
Photo

ਪੰਜਾਬ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ ਮੁੱਖ ਮਕਸਦ: ਮੀਤ ਹੇਅਰ

 

ਚੰਡੀਗੜ੍ਹ: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਜਿੱਥੇ ਵੱਖ-ਵੱਖ ਖੇਡਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਵੈਟਰਨ ਖਿਡਾਰੀ ਜੌਹਰ ਦਿਖਾ ਰਹੇ ਹਨ ਉਥੇ ਫਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਇਕ ਪਰਿਵਾਰ ਅਜਿਹਾ ਵੀ ਹੈ ਜਿਸ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਪਤੀ-ਪਤਨੀ ਅਤੇ ਦਾਦਾ-ਪੋਤਾ ਹਿੱਸਾ ਲੈ ਰਹੇ ਹਨ। 

ਪਰਿਵਾਰ ਦਾ ਮੁੱਖ ਮੈਂਬਰ ਰਾਹੁਲਦੀਪ ਸਿੰਘ ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਵੀ ਜੋ ਬਲਾਕ ਤੇ ਜ਼ਿਲਾ ਪੱਧਰ ਦੇ ਖੇਡ ਮੁਕਾਬਲਿਆਂ ਦਾ ਪ੍ਰਬੰਧਕ ਵੀ ਹੈ, ਖੁਦ ਬਾਸਕਟਬਾਲ ਵਿੱਚ ਹਿੱਸਾ ਲੈਣ ਦੇ ਨਾਲ ਉਸ ਦੇ ਪਿਤਾ, ਪਤਨੀ ਤੇ ਪੁੱਤਰ ਵੱਲੋਂ ਵੀ ਖੇਡਾਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ।

ਫਤਹਿਗੜ੍ਹ ਸਾਹਿਬ ਦਾ ਜਿਲ਼ਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਬਾਸਕਟਬਾਲ ਵਿੱਚ 21 ਤੋਂ 40 ਸਾਲ ਉਮਰ ਵਰਗ ਵਿੱਚ ਭਾਗ ਲੈ ਰਹੇ ਹਨ। ਉਸ ਦੇ ਪਿਤਾ ਜਰਨੈਲ ਸਿੰਘ, ਜੋ ਵਾਲੀਬਾਲ ਦੇ ਨੈਸ਼ਨਲ ਪੱਧਰ ਦੇ ਖਿਡਾਰੀ ਹਨ, ਉਹ ਸਰਹਿੰਦ-ਫਤਹਿਗੜ੍ਹ ਸਾਹਿਬ ਬਲਾਕ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਵਾਲੀਬਾਲ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਰਾਹੁਲਦੀਪ ਸਿੰਘ ਦੀ ਪਤਨੀ ਸਵਾਤੀ ਚੌਹਾਨ ਵੀ 21 ਤੋਂ 40 ਸਾਲ ਉਮਰ ਗਰੁੱਪ ਵਿੱਚ ਵਾਲੀਬਾਲ ਦੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀ ਹੈ। ਖਿਡਾਰੀ ਪਤੀ-ਪਤਨੀ ਦਾ ਪੁੱਤਰ ਲਕਸ਼ਦੀਪ ਸਿੰਘ ਅੰਡਰ 14 ਸਾਲ ਵਿੱਚ ਬਾਸਕਟਬਾਲ ਦੇ ਜ਼ਿਲਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਇਹ ਖੇਡਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਖੇਡਾਂ ਨਾਲ ਜੋੜਨਾ ਹੈ। ਫਤਹਿਗੜ੍ਹ ਸਾਹਿਬ ਦਾ ਇਹ ਪਰਿਵਾਰ ਬਾਕੀ ਪਰਿਵਾਰਾਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ ਜਿਨ੍ਹਾਂ ਨਾਲ ਨੌਜਵਾਨਾਂ ਦੀ ਊਰਜਾ ਚੈਨੇਲਾਈਜ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ‘ਰੰਗਲਾ ਪੰਜਾਬ, ਖੇਡਦਾ ਪੰਜਾਬ’ ਸਿਰਜਣ ਦਾ ਸੁਫਨਾ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement