
5.38 ਕਰੋੜ ਰੁਪਏ ਹੈ ਦੱਸੀ ਜਾ ਰਹੀ ਹੈ ਸੋਨੇ ਦੀ ਕੀਮਤ
ਮੁੰਬਈ: ਕਸਟਮ ਅਧਿਕਾਰੀਆਂ ਨੇ ਮੁੰਬਈ ਹਵਾਈ ਅੱਡੇ 'ਤੇ ਇਕ ਸੂਡਾਨੀ ਯਾਤਰੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਸੋਨਾ ਬਰਾਮਦ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਸੋਨਾ ਆਪਣੀ ਬੈਲਟ 'ਚ ਲੁਕਾ ਕੇ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਫੜ ਲਿਆ ਗਿਆ। ਸੋਨੇ ਦੀ ਕੀਮਤ ਕਰੀਬ 5.38 ਕਰੋੜ ਰੁਪਏ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੇ ਸਹਿ ਯਾਤਰੀਆਂ ਨੇ ਉਸ ਨੂੰ ਬਚਾਉਣ ਲਈ ਹਵਾਈ ਅੱਡੇ 'ਤੇ ਹੰਗਾਮਾ ਵੀ ਕੀਤਾ ਪਰ ਸਾਰਿਆਂ ਨੂੰ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਪੁੱਛਗਿੱਛ ਦੇ ਆਧਾਰ 'ਤੇ ਅਧਿਕਾਰੀਆਂ ਨੇ 6 ਯਾਤਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ।