ਮੰਦਭਾਗੀ ਖ਼ਬਰ: ਮਾਂ ਨੇ ਨਹਿਰ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਗਮ 'ਚ ਡੁੱਬੇ ਪੁੱਤ ਨੇ ਵੀ ਖ਼ਾਧਾ ਜ਼ਹਿਰ, ਮੌਤ
Published : Sep 11, 2022, 12:40 pm IST
Updated : Sep 11, 2022, 1:47 pm IST
SHARE ARTICLE
photo
photo

ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਦਾ ਕਰਵਾਇਆ ਪੋਸਟਮਾਰਟਮ

 

ਰਾਏਕੋਟ: ਲੁਧਿਆਣਾ ਦੇ ਰਾਏਕੋਟ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਨਿਊ ਮਾਡਲ ਟਾਊਨ ਦੀ ਰਹਿਣ ਵਾਲੀ ਔਰਤ ਨੇ ਪਿੰਡ ਦੱਧਾਹੂਰ ਸਥਿਤ ਪੁਲ ਤੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ ਬਿੰਦਰ ਕੌਰ (65 ਸਾਲਾ) ਪਤਨੀ ਕੁਲਵੰਤ ਸਿੰਘ ਵਜੋਂ ਹੋਈ ਹੈ।

ਆਸ-ਪਾਸ ਦੇ ਕੁੱਝ ਨੌਜਵਾਨਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮਾਂ ਦੀ  ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪੁੱਤ ਨੇ ਵੀ ਜ਼ਹਿਰਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਯਾਦਵਿੰਦਰ ਸਿੰਘ (34) ਵਜੋਂ ਹੋਈ ਹੈ। 

ਉਸ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਰਾਏਕੋਟ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਂ-ਪੁੱਤ ਦੀ ਦਰਦਨਾਕ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement