ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਤ
Published : Sep 11, 2023, 8:48 pm IST
Updated : Sep 11, 2023, 8:48 pm IST
SHARE ARTICLE
128 kiosks displayed vibrant and extravagant culture of state at first-ever Punjab Tourism Summit
128 kiosks displayed vibrant and extravagant culture of state at first-ever Punjab Tourism Summit

ਪ੍ਰਦਰਸ਼ਨੀਆਂ ਵਿਚ ਪੰਜਾਬ ਦੇ ਸੱਭਿਆਚਾਰ, ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀਆਂ ਦੀਆਂ ਵੀਰ-ਗਾਥਾਵਾਂ ਬਾਰੇ ਦਰਸ਼ਕਾਂ ਨੂੰ ਕਰਵਾਇਆ ਗਿਆ ਜਾਣੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਵਿਲੱਖਣ ਅਤੇ ਸ਼ਾਨਦਾਰ ਸੱਭਿਆਚਾਰ ਨੂੰ ਦਰਸਾਉਂਦੇ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਗਿਆ।

128 kiosks displayed vibrant and extravagant culture of state at first-ever Punjab Tourism Summit128 kiosks displayed vibrant and extravagant culture of state at first-ever Punjab Tourism Summit

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਥੇ ਵਿਸ਼ੇਸ਼ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ, ਜਿਸ ਨੇ ਨਿੱਘੀ ਪ੍ਰਾਹੁਣਚਾਰੀ ਦੇ ਨਾਲ-ਨਾਲ ਸੈਲਾਨੀਆਂ ਦੇ ਦਿਲਾਂ ਨੂੰ ਛੂਹ ਲਿਆ।  ਪੰਜਾਬ ਦੇ ਰਵਾਇਤੀ ਪਹਿਰਾਵੇ ਵਿਚ ਸਜੀਆਂ  ਔਰਤਾਂ ਸਟਾਲਾਂ 'ਤੇ ਵਿਰਾਸਤੀ ਤਰੀਕੇ ਨਾਲ ਕੱਪੜੇ ‘ਤੇ ਕਢਾਈ ਕਰ ਰਹੀਆਂ ਸਨ ਉਥੇ ਨਾਲ ਤੀ ਕੁੜਤਾ ਪਜਾਮਿਆ ਵਿਚ ਇਸੇ ਗੱਭਰੂ  ਢੋਲ ਦੀ ਥਾਪ 'ਤੇ ਨੱਚਦੇ ਨਜ਼ਰ ਆਏ।

128 kiosks displayed vibrant and extravagant culture of state at first-ever Punjab Tourism Summit128 kiosks displayed vibrant and extravagant culture of state at first-ever Punjab Tourism Summit

ਇਸ ਸੰਮੇਲਨ ਵਿਚ ਪੰਜਾਬ ਦੀਆਂ ਪਰੰਪਰਾਗਤ ਕਦਰਾਂ-ਕੀਮਤਾਂ, ਪੰਜਾਬੀ ਗੀਤ, ਤ੍ਰਿੰਜਨ (ਔਰਤਾਂ ਦੇ ਇਕੱਠੇ ਬੈਠ ਕੇ ਚਰਖਾ ਕੱਤਣ ਅਤੇ ਗੀਤ ਗਾਉਣ ਦੀ ਰਵਾਇਤੀ ਪੰਜਾਬੀ ਪਰੰਪਰਾ), ਪਿੰਡ ਦੀ ਸੱਥ (ਰਵਾਇਤੀ ਤੌਰ 'ਤੇ ਪਿੰਡ ਦੇ ਵਿਚੋ-ਵਿਚ ਸਥਿਤ ਇਕ ਦਰੱਖਤ ਹੇਠਾਂ ਬੈਠਣਾ), ਤੀਜ ਅਤੇ ਪੀਂਘ (ਸਜੇ ਝੂਲਿਆਂ 'ਤੇ ਕੁੜੀਆਂ ਦਾ ਝੂਲਣਾ) ਜ਼ਰੀਏ ਪੰਜਾਬੀਆਂ ਦੇ ਅਮੀਰ ਇਤਿਹਾਸ ਨੂੰ ਦਰਸਾਇਆ ਗਿਆ।

128 kiosks displayed vibrant and extravagant culture of state at first-ever Punjab Tourism Summit128 kiosks displayed vibrant and extravagant culture of state at first-ever Punjab Tourism Summit

ਇਸ ਵਿਚ ਭੰਗੜਾ, ਗਿੱਧਾ, ਕਿਕਲੀ, ਸੰਮੀ ਅਤੇ ਨਾਚਾਂ ਦੇ ਵਿਭਿੰਨ ਢੰਗਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਦਰਸ਼ਕਾਂ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਪਾਵਨ ਲਿਖਤਾਂ ਅਤੇ ਕਵਿਤਾ ਸਮੇਤ ਪੰਜਾਬੀ ਸਾਹਿਤ ਬਾਰੇ ਵੀ ਜਾਣੂ ਕਰਵਾਇਆ ਗਿਆ। ਪ੍ਰਦਰਸ਼ਨੀ ਵਿਚ ਸੂਬੇ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

62 ਸਾਲਾ ਮਹਿੰਦਰ ਕੌਰ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਣੇ ਰਵਾਇਤ ਅਨੁਸਾਰ ਆਟਾ ਚੱਕੀ ਨਾਲ ਕਣਕ ਪੀਹਦਿਆਂ ਮਹਿਲਾਵਾਂ ਨੂੰ ਦੇਖ ਕੇ ਉਹਨਾਂ ਨੂੰ ਆਪਣੇ ਬਚਪਨ ਦੀਆਂ ਯਾਦਾਂ ਤਾਜਾ ਹੋ ਗਈਆਂ ਜਦੋਂ ਉਹਨਾਂ ਦੇ ਜੱਦੀ ਪਿੰਡ ਵਿਚ ਉਹਨਾਂ ਦੀ ਦਾਦੀ ਆਟਾ ਚੱਕੀ ਦੀ ਵਰਤੋਂ ਕਰਦੀ ਸੀ। ਇਕ ਹੋਰ ਮਹਿਮਾਨ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਟੂਰਿਜ਼ਮ ਸਮਿਟ ਨੇ ਲੋਕਾਂ ਨੂੰ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਉਜਾਗਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਹ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਵੰਨ-ਸੁਵੰਨੇ ਸੱਭਿਆਚਾਰ ਅਤੇ ਭਾਈਚਾਰੇ ਨੂੰ ਜੋੜਣ ਦੇ ਨਾਲ-ਨਾਲ ਇਸ ਤੋਂ ਹੋਰ ਚੰਗੀ ਤਰ੍ਹਾਂ ਜਾਣੂ ਵੀ ਕਰਵਾਏਗਾ।

128 kiosks displayed vibrant and extravagant culture of state at first-ever Punjab Tourism Summit128 kiosks displayed vibrant and extravagant culture of state at first-ever Punjab Tourism Summit

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਹੁਲਾਰਾ ਦੇਣ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੈਰ ਸਪਾਟਾ ਸੰਮੇਲਨ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੇ ਅਮੀਰ ਅਤੇ ਵਿਰਾਸਤੀ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਕ ਅਹਿਮ ਤੇ ਵਿਲਖਣ ਉਪਰਾਲਾ ਹੈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement