![photo photo](/cover/prev/72rvoacan8amrivvfsefp4cd01-20230911141945.Medi.jpeg)
ਪੁਲਿਸ ਨੇ ਗੁੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ
ਬਰਨਾਲਾ: ਬਰਨਾਲਾ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ 20 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਥਾਣਾ ਸਿਟੀ 2 ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਚਓ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਕੇਸ ਕੁਲਵੰਤ ਸਿੰਘ, ਵਿਜੇ ਕੁਮਾਰ, ਸੁਰਗਾ ਦੇਵੀ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਅਬੋਹਰ 'ਚ ਮਾਂ ਨਾਲ ਮੱਥਾ ਟੇਕਣ ਗਈ ਲੜਕੀ ਦਾ ਬਦਮਾਸ਼ ਨੇ ਵੱਢਿਆ ਗਲਾ, ਹਾਲਤ ਨਾਜ਼ੁਕ
ਜਦੋਂ ਪੁਲਿਸ ਪਾਰਟੀ ਆਈ.ਟੀ.ਆਈ ਚੌਂਕ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਨਸ਼ੀਲੇ ਪਦਾਰਥ ਵੇਚਣ ਦੀ ਯੋਜਨਾ ਬਣਾ ਰਹੇ ਹਨ ਅਤੇ ਬਾਈਕ 'ਤੇ ਆ ਰਹੇ ਹਨ। ਪੁਲਿਸ ਨੇ ਯੋਜਨਾ ਬਣਾ ਕੇ ਕੇਰਾ ਰੋਡ ਨੇੜੇ ਮੁਲਜ਼ਮਾਂ ਨੂੰ ਘੇਰ ਕੇ 20 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕਰ ਲਿਆ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਦੋਸ਼ੀ ਇਹ ਨਸ਼ੀਲੇ ਪਦਾਰਥ ਕਿਥੋਂ ਲੈ ਕੇ ਆਏ ਸਨ ਅਤੇ ਕਿਸ ਨੂੰ ਦੇਣ ਗਏ ਸਨ| ਇਸ ਦੇ ਨਾਲ ਹੀ ਪੁਲਿਸ ਨੇ ਦੋਸ਼ੀਆਂ ਦਾ ਮੈਡੀਕਲ ਵੀ ਕਰਵਾਇਆ ਹੈ।
ਇਹ ਵੀ ਪੜ੍ਹੋ: ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ ਟਿੱਪਰ, ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ