ਮੁੜ ਸ਼ੁਰੂ ਹੋਵੇਗਾ ਬਠਿੰਡਾ ਹਵਾਈ ਅੱਡਾ, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

By : GAGANDEEP

Published : Sep 11, 2023, 7:23 pm IST
Updated : Sep 11, 2023, 7:23 pm IST
SHARE ARTICLE
photo
photo

ਕੋਰੋਨਾ ਕਾਲ ਤੋਂ ਬਾਅਦ ਕਰ ਦਿਤਾ ਗਿਆ ਸੀ ਬੰਦ

 

ਬਠਿੰਡਾ: ਬਠਿੰਡਾ ਦਾ ਹਵਾਈ ਅੱਡਾ 3 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਬੁੱਧਵਾਰ ਨੂੰ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਦੇ ਦੌਰ ਤੋਂ ਬਾਅਦ ਬੰਦ ਹੋ ਗਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਦੁਬਾਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਮਦਦ ਮਿਲੇਗੀ। ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪੇਪਰ 'ਚੋਂ ਫੇਲ੍ਹ ਹੋਣ ਕਾਰਨ ਸਕੂਲੀ ਵਿਦਿਆਰਥੀ ਨੇ ਨਹਿਰ 'ਚ ਮਾਰੀ ਛਾਲ

ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ, ਜਦੋਂਕਿ ਫਲਾਈਟ ਦੁਪਹਿਰ 12:10 ਵਜੇ ਬਠਿੰਡਾ 'ਚ ਲੈਂਡ ਕਰੇਗੀ। ਇਸ ਦਾ ਕਿਰਾਇਆ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ। ਇਹ ਫਲਾਈਟ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ 'ਤੇ ਜਾਵੇਗੀ।

ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜ਼ਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ  

ਪਹਿਲਾਂ ਇਹ ਉਡਾਣ ਮੰਗਲਵਾਰ ਨੂੰ ਸ਼ੁਰੂ ਕੀਤੀ ਜਾਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ।
ਦਰਅਸਲ, ਸੀਐਮ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵੀ ਉਡਾਣਾਂ ਸ਼ੁਰੂ ਕੀਤੀਆਂ ਸਨ, ਕੋਰੋਨਾ ਤੋਂ ਬਾਅਦ ਬੰਦ ਪਏ ਬਠਿੰਡਾ ਏਅਰਪੋਰਟ ਨੂੰ ਖੋਲ੍ਹਣ ਦੀ ਤਿਆਰੀ ਕੀਤੀ ਗਈ ਸੀ। ਇਸ ਉਡਾਣ ਦੀ ਸ਼ੁਰੂਆਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਵੀ ਇੱਥੇ ਆਉਣ ਦੀ ਸੰਭਾਵਨਾ ਹੈ। ਪਹਿਲਾਂ ਜਹਾਜ਼ ਬਠਿੰਡਾ ਤੋਂ ਦਿੱਲੀ ਅਤੇ ਜੰਮੂ ਜਾਂਦੇ ਸਨ ਜੋ ਕਿ ਕੋਰੋਨਾ ਦੌਰ ਤੋਂ ਬਾਅਦ ਬੰਦ ਹੋ ਗਏ ਸਨ। ਏਅਰਪੋਰਟ ਨੂੰ ਲੈ ਕੇ ਕਾਫੀ ਸਿਆਸਤ ਹੋਈ।

ਫਲਾਈ ਬਿਗ ਕੰਪਨੀ ਨੂੰ ਬਠਿੰਡਾ ਤੋਂ ਉਡਾਣਾਂ ਸ਼ੁਰੂ ਕਰਨ ਦਾ ਠੇਕਾ ਮਿਲ ਗਿਆ ਹੈ। ਜਿਸ ਰਾਹੀਂ ਲੁਧਿਆਣਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਕਿਰਾਇਆ ਵੀ 999 ਰੁਪਏ ਰੱਖਿਆ ਗਿਆ ਹੈ। ਹੁਣ ਬਠਿੰਡਾ ਤੋਂ ਫਲਾਈਟ ਦਾ ਕਿਰਾਇਆ ਸਿਰਫ 999 ਰੁਪਏ ਰੱਖਣ ਦੀ ਚਰਚਾ ਹੈ। ਫਿਲਹਾਲ ਕੰਪਨੀ 19 ਸੀਟਰ ਏਅਰਕ੍ਰਾਫਟ ਦਾ ਸੰਚਾਲਨ ਕਰੇਗੀ, ਜਿਸ ਤੋਂ ਬਾਅਦ ਲੋੜ ਪੈਣ 'ਤੇ ਵੱਡੇ ਜਹਾਜ਼ ਵੀ ਚਲਾਏ ਜਾ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement