ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ: ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ
Published : Sep 11, 2023, 9:12 pm IST
Updated : Sep 11, 2023, 9:12 pm IST
SHARE ARTICLE
HOME AND FARM STAYS ACROSS THE STATE HAVE HUGE POTENTIAL; SAYS EXPERTS
HOME AND FARM STAYS ACROSS THE STATE HAVE HUGE POTENTIAL; SAYS EXPERTS

ਪੰਜਾਬ ਸੈਰ-ਸਪਾਟਾ ਖੇਤਰ ਵਿਚ ਨਵੀਆਂ ਉਚਾਈਆਂ ਛੂਹੇਗਾ

 

ਐਸ.ਏ.ਐਸ. ਨਗਰ/ਚੰਡੀਗੜ੍ਹ: ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ 'ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023' ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ 'ਤੇ ਇਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ 'ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ ਖੇਤੀਬਾੜੀ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਨੂੰ ਉਜਾਗਰ ਕੀਤਾ ਜਿਸ ਨਾਲ ਇਹ ਵਿਸ਼ਵ ਭਰ ਦੇ ਵਾਤਾਵਰਣ ਅਤੇ ਖੇਤੀ ਸੈਰ-ਸਪਾਟਾ ਪ੍ਰੇਮੀਆਂ ਲਈ ਇਕ ਪਸੰਦੀਦਾ ਸਥਾਨ ਬਣ ਗਿਆ। ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਹਨ।

 

 ਇਸ ਮਹੱਤਵਪੂਰਨ ਸੈਸ਼ਨ ਦਾ ਸੰਚਾਲਨ ਕਰਦਿਆਂ ਸ੍ਰੀ ਪ੍ਰਸਾਦ ਰੈਬਾਪ੍ਰਗਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੇ ਸਰਬਪੱਖੀ ਅਤੇ ਟਿਕਾਊ ਵਿਕਾਸ, ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਾਸਤੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਇਸ ਸੈਸ਼ਨ ਦਾ ਉਦੇਸ਼ ਅਣਛੋਹੀਆਂ ਥਾਵਾਂ, ਈਕੋ ਅਤੇ ਐਡਵੈਂਚਰ ਟੂਰਿਜ਼ਮ ਦੇ ਅਨੁਭਵਾਂ ਨੂੰ ਉਤਸ਼ਾਹਿਤ ਕਰਨਾ ਹੈ।

 

 ਇਸ ਸੈਸ਼ਨ ਵਿਚ ਹਿੱਸਾ ਲੈਂਦਿਆਂ ਕਿੱਕਰ ਲੌਂਜ ਦੇ ਸੀਈਓ ਅਮਰਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਕੁਦਰਤ ਦੇ ਖਜ਼ਾਨੇ ਨਾਲ ਭਰਿਆ ਹੋਇਆ ਹੈ ਅਤੇ ਇਹ ਸੂਬੇ ਵਿਚ ਮਾਨਵਤਾ ਅਤੇ ਜੰਗਲੀ ਜੀਵਾਂ ਦੀ ਸਹਿ-ਹੋਂਦ ਦੇ ਨਾਲ-ਨਾਲ ਜਲ ਸੰਸਕ੍ਰਿਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੂਬਾ ਆਪਣੇ ਟਿਕਾਊ ‘ਈਕੋ ਐਂਡ ਫਾਰਮ ਟੂਰਿਜ਼ਮ’ ਰਾਹੀਂ ਹਰ ਰੋਜ਼ ‘ਪੰਜਾਬੀਅਤ’ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀ ਅਸਲੀ ਭਾਵਨਾ ਪੰਜਾਬ ਦੇ ਪਿੰਡਾਂ ਵਿਚ ਝਲਕਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਪੰਜਾਬ ਦੇ ਪੇਂਡੂ ਖੇਤਰ ਦੇ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਆਲਮੀ ਆਗੂਆਂ ਅੱਗੇ ਪ੍ਰਦਰਸ਼ਿਤ ਕਰੀਏ।

 

ਇਸ ਦੌਰਾਨ ਸਿਟਰਸ ਕਾਉਂਟੀ ਦੇ ਸੰਸਥਾਪਕ ਹਰਕੀਰਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਫਾਰਮ ਸਟੇਅ ਅਤੇ ਹੋਮ ਸਟੇਅ ਸੱਭਿਆਚਾਰ ਨੂੰ ਪਿਆਰ ਕਰਨ ਵਾਲਿਆਂ ਲਈ ਪ੍ਰਸਿੱਧ ਬਦਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਅੱਜ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨਾਲ ਸਬੰਧਤ ਹਰੇਕ ਪਿੰਡ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਸੈਲਾਨੀ ਸ਼ਾਂਤਮਈ ਖੇਤਰਾਂ ਵਿਚ ਛੁੱਟੀਆਂ ਬਿਤਾਉਣਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਸਮਝਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਰਮ ਟੂਰਿਜ਼ਮ ਔਰਤਾਂ ਲਈ ਵੀ ਰੋਜ਼ਗਾਰ ਦਾ ਇਕ ਵਧੀਆ ਸਰੋਤ ਹੈ।

 

ਖੇਤੀ ਸੈਰ-ਸਪਾਟੇ ਦੇ ਇਨੋਵੇਟਰ ਪਾਂਡੁਰੰਗ ਤਵਾਰੇ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਖੇਤੀਬਾੜੀ ਸੈਰ-ਸਪਾਟੇ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ, ਜਿਸ ਨਾਲ ਕਿਸਾਨਾਂ ਦੀ ਆਮਦਨ ਕਈ ਗੁਣਾ ਵੱਧ ਸਕਦੀ ਹੈ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਸੈਰ ਸਪਾਟੇ ਦੇ ਹੋਰ ਪਹਿਲੂਆਂ ਬਾਰੇ ਬੋਲਦਿਆਂ ਹੁਨਰ ਵਿਕਾਸ ਅਤੇ ਵਿਦਿਅਕ ਟੂਰ ਤਹਿਤ ਖੇਤੀਬਾੜੀ ਸੈਰ ਸਪਾਟੇ ਬਾਰੇ ਕੋਰਸ ਸ਼ੁਰੂ ਕਰਨ ਲਈ ਕਿਹਾ।

 

ਸੈਰ ਸਪਾਟਾ ਲੇਖਿਕਾ ਬਿੰਦੂ ਗੋਪਾਲ ਰਾਓ ਨੇ ਪੰਜਾਬ ਸਰਕਾਰ ਦੀ ਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਈਕੋ-ਟੂਰਿਜ਼ਮ ਦਾ ਉਦੇਸ਼ ਕੁਦਰਤ ਦੀ ਸਾਂਭ-ਸੰਭਾਲ, ਸਥਾਨਕ ਭਾਈਚਾਰੇ ਦੀਆਂ ਲੋੜਾਂ ਅਤੇ ਸੈਲਾਨੀਆਂ ਦੀ ਆਮਦ ਦਰਮਿਆਨ ਸੰਤੁਲਨ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ, ਲੋਕਾਂ ਦੀ ਜੀਵਨ ਸ਼ੈਲੀ ਵਿਚ ਵਿਆਪਕ ਤਬਦੀਲੀ ਆਈ ਹੈ ਅਤੇ ਹਰ ਕੋਈ ਵਾਤਾਵਰਣ ਦੀ ਸਥਿਰਤਾ ਬਾਰੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਈਕੋ-ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।

 

 ਆਪਣਾ ਤਜਰਬਾ ਸਾਂਝਾ ਕਰਦੇ ਹੋਏ ਹੰਸਾਲੀ ਆਰਗੈਨਿਕ ਫਾਰਮ ਦੇ ਸੰਸਥਾਪਕ ਪਾਵੇਲ ਗਿੱਲ ਨੇ ਕਿਹਾ ਕਿ ਸੂਬੇ ਵਿਚ ਫਾਰਮ ਸਟੇਅ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ ਪਰ ਇਸ ਸਬੰਧ ਵਿਚ ਹਰ ਸੰਭਾਵਨਾ ਤੱਕ ਪਹੁੰਚ ਬਣਾਉਣਾ ਬਹੁਤ ਮਹੱਤਵਪੂਰਨ ਹੈ। ਸੂਬੇ ਕੋਲ ਇਕ ਅਮੀਰ ਖੇਤੀ ਵਿਰਾਸਤ ਹੈ ਜਿਸ ਤੱਕ ਪਹੁੰਚ ਕਰਨ ਦੀ ਲੋੜ ਹੈ। ਆਰ.ਏ.ਆਰ.ਈ. ਦੀ ਇੰਡੀਆ ਸ਼ੋਭਨਾ ਜੈਨ ਨੇ ਸੂਬੇ ਦੇ ਸ਼ਾਂਤਮਈ ਮਾਹੌਲ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਸੈਸ਼ਨ ਵਿਚ ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement