ਖ਼ਬਰਾਂ |

ਤਾਜ਼ਾ |

ਅਬੋਹਰ 'ਚ ਮਾਂ ਨਾਲ ਮੱਥਾ ਟੇਕਣ ਗਈ ਲੜਕੀ ਦਾ ਬਦਮਾਸ਼ ਨੇ ਵੱਢਿਆ ਗਲਾ, ਹਾਲਤ ਨਾਜ਼ੁਕ

By : GAGANDEEP

Published : Sep 11, 2023, 1:43 pm IST
Updated : Sep 11, 2023, 1:44 pm IST
SHARE ARTICLE
photo
photo

ਪਿਛਲੇ ਦੋ ਦਿਨਾਂ ਤੋਂ ਲੜਕਾ ਲੜਕੀ ਨੂੰ ਕਰ ਰਿਹਾ ਸੀ ਤੰਗ ਪ੍ਰੇਸ਼ਾਨ

 

ਅਬੋਹਰ: ਅਬੋਹਰ ਦੇ ਫਾਜ਼ਿਲਕਾ ਰੋਡ 'ਤੇ ਸਥਿਤ ਜੌਹਰੀ ਮੰਦਿਰ 'ਚ ਮਾਂ ਨਾਲ ਮੱਥਾ ਟੇਕਣ ਆਈ ਲੜਕੀ ਦਾ ਸ਼ਰਾਰਤੀ ਨੌਜਵਾਨ ਨੇ ਗਲਾ ਵੱਢ ਦਿਤਾ। ਦੋਸ਼ੀ ਨੌਜਵਾਨ ਮੰਦਿਰ ਦੇ ਅੰਦਰ ਲੁਕਿਆ ਹੋਇਆ ਸੀ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ ਟਿੱਪਰ, ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ

ਪੀੜਤ ਅਰਸ਼ਿਤਾ (22) ਵਾਸੀ ਈਦਗਾਹ ਬਸਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਵੇਰੇ ਕਰੀਬ 10.15 ਵਜੇ ਆਪਣੀ ਮਾਂ ਨਾਲ ਜੌਹਰੀ ਮੰਦਰ ਮੱਥਾ ਟੇਕਣ ਆਈ ਸੀ। ਇਸੇ ਦੌਰਾਨ ਮੰਦਿਰ ਦੇ ਬਗੀਚੇ ਵਿਚ ਲੁਕੇ ਇਕ ਨੌਜਵਾਨ ਨੇ ਲੜਕੀ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਉਸ ਦਾ ਗਲਾ ਵੱਢ ਦਿੱਤਾ। ਦੋਸ਼ੀ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ:ਅੰਮ੍ਰਿਤਸਰ-ਲਾਹੌਰ ਰੋਡ 'ਤੇ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਜ਼ਖ਼ਮੀ ਲੜਕੀ ਮੌਕੇ 'ਤੇ ਤੜਫਨ ਲੱਗੀ ਅਤੇ ਮੰਦਿਰ ਦੇ ਚਾਰੇ ਪਾਸੇ ਖੂਨ ਹੀ ਖੂਨ ਹੋ ਗਿਆ। ਬੱਚੀ ਦੀ ਮਾਂ ਨੇ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਜਿਥੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿਤਾ ਗਿਆ। ਲੜਕੀ ਨੂੰ ਸ੍ਰੀਗੰਗਾਨਗਰ ਲਿਜਾਇਆ ਗਿਆ ਹੈ।
ਪੁਲਿਸ ਅਨੁਸਾਰ ਜ਼ਖ਼ਮੀ ਲੜਕੀ ਗਊਸ਼ਾਲਾ ਰੋਡ ’ਤੇ ਇੱਕ ਸ਼ੋਅਰੂਮ ਵਿੱਚ ਕੰਮ ਕਰਦੀ ਸੀ। ਇੱਕ ਲੜਕਾ ਉਸ ਨੂੰ ਪਿਛਲੇ 2 ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਬਾਰੇ ਸ਼ੋਅਰੂਮ ਮਾਲਕ ਨੇ ਉਸ ਦੇ ਪਰਿਵਾਰ ਨੂੰ ਦੱਸਿਆ ਸੀ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਰਿਮਾਂਡ ’ਤੇ ਲੈ ਲਵੇਗੀ।

ਘਟਨਾ ਤੋਂ ਤੁਰੰਤ ਬਾਅਦ ਫਾਜ਼ਿਲਕਾ ਪੁਲਿਸ ਦੇ ਸੀਨੀਅਰ ਅਧਿਕਾਰੀ ਜਾਂਚ ਲਈ ਮੌਕੇ 'ਤੇ ਪਹੁੰਚ ਗਏ। ਡੀਐਸਪੀ ਅਰੁਣ ਮੁੰਡਨ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੰਦਿਰ ਦੇ ਅੰਦਰੋਂ ਲੱਗੇ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਕੌਣ ਹੈ ਅਤੇ ਕਿੱਥੇ ਰਹਿੰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement