
ਦੂਜਾ ਭਰਾ ਗੰਭੀਰ ਜ਼ਖ਼ਮੀ
ਮੁਹਾਲੀ: ਮੁਹਾਲੀ ਦੇ ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਦੋਵੇਂ ਮੋਟਰਸਾਈਕਲ 'ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਨੌਜਵਾਨ ਸਾਈਡ 'ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਕੀਤੀ ਮੁਲਾਕਾਤ
ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਪਸ਼ੂਆਂ ਲਈ ਪੱਠੇ ਕੁਤਰ ਰਹੇ ਨੌਜਵਾਨ ਦੀ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਹੋਈ ਮੌਤ