ਪੰਜਾਬ ਦੇ ਪਹਿਲੇ ਸੈਰ ਸਪਾਟਾ ਸੰਮੇਲਨ ਦੀ ਸ਼ੁਰੂਆਤ, CM ਬੋਲੇ- ਧਾਰਮਿਕ ਸੈਰ-ਸਪਾਟੇ 'ਚ ਪੰਜਾਬ ਦਾ ਕੋਈ ਮੁਕਾਬਲਾ ਨਹੀਂ 
Published : Sep 11, 2023, 3:52 pm IST
Updated : Sep 11, 2023, 3:52 pm IST
SHARE ARTICLE
Bhagwant Mann
Bhagwant Mann

ਕਪਿਲ ਸ਼ਰਮਾ ਨੇ ਵੀ ਕੀਤੀ ਪੰਜਾਬ ਤੇ ਮੁੱਖ ਮੰਤਰੀ ਦੀ ਤਾਰੀਫ਼ 

ਚੰਡੀਗੜ੍ਹ - ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਮੁਹਾਲੀ ਦੇ ਸੈਕਟਰ-82 ਵਿਚ ਅੱਜ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ, ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਇੰਡਸਟਰੀ ਦੇ ਕਈ ਕਲਾਕਾਰ ਅਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਪਹੁੰਚੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਰ ਸਪਾਟਾ ਸੰਮੇਲਨ ਵਿਚ ਦੇਸ਼ ਅਤੇ ਦੁਨੀਆ ਦੇ ਉੱਘੇ ਮਹਿਮਾਨ ਪਹੁੰਚੇ। ਉਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਪ੍ਰੋਗਰਾਮ ਸੂਬੇ ਦੀ ਮਿੱਟੀ ਨਾਲ ਜੁੜਿਆ ਪ੍ਰੋਗਰਾਮ ਹੈ। ਉਹਨਾਂ ਦਾ ਪਹਿਲੇ ਦਿਨ ਤੋਂ ਹੀ ਸੁਪਨਾ ਰਿਹਾ ਹੈ ਕਿ ਉਹ ਪੰਜਾਬ ਬਾਰੇ ਉਹ ਸਭ ਕੁਝ ਦਿਖਾਉਣ ਜਿਸ ਬਾਰੇ ਲੋਕ ਨਹੀਂ ਜਾਣਦੇ। ਇਸ ਲਈ ਪੰਜਾਬ ਦੇ ਸੈਰ-ਸਪਾਟੇ ਨੂੰ ਉਸ ਪੱਧਰ 'ਤੇ ਲਿਜਾਣਾ ਪਵੇਗਾ, ਜਿੱਥੇ ਇਹ ਅੱਜ ਤੱਕ ਨਹੀਂ ਪਹੁੰਚਿਆ ਕਿਉਂਕਿ ਭੂਗੋਲਿਕ ਨਜ਼ਰੀਏ ਤੋਂ ਪੰਜਾਬ ਸੈਰ-ਸਪਾਟੇ ਲਈ ਸਭ ਤੋਂ ਢੁੱਕਵਾਂ ਸਥਾਨ ਹੈ।  

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਨਾਲੀ, ਕੁੱਲੂ, ਮੰਡੀ, ਕਾਂਗੜਾ ਅਤੇ ਸ਼ਿਮਲਾ ਜਾਣਾ ਹੋਵੇ ਤਾਂ ਕਿਤੇ ਨਾ ਕਿਤੇ ਪੰਜਾਬ ਦੀ ਮਿੱਟੀ ਨੂੰ ਛੂਹਣਾ ਪੈਂਦਾ ਹੈ ਤੇ ਇਸ ਵਿਚੋਂ ਦੀ ਹੋ ਕੇ ਜਾਣਾ ਪੈਂਦਾ ਹੈ, ਜੇਕਰ ਤੁਸੀਂ ਬਗਲਾਮੁਖੀ, ਚਿੰਤਪੁਰਨੀ ਮਾਤਾ ਜਾਂ ਮਨੀਕਰਨ ਸਾਹਿਬ ਅਤੇ ਨੈਣਾ ਦੇਵੀ ਵਰਗੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਪੰਜਾਬ ਵਿਚੋਂ ਲੰਘਣਾ ਪਵੇਗਾ।

ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟੇ ਦੇ ਨਜ਼ਰੀਏ ਤੋਂ ਪੰਜਾਬ ਦਾ ਦੇਸ਼ ਵਿਚ ਕੋਈ ਮੁਕਾਬਲਾ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਬਾਰੇ ਗੱਲ ਕਰਦਿਆਂ ਕਿਹਾ ਕਿ ਹਰ ਰੋਜ਼ ਇਕ ਲੱਖ ਸ਼ਰਧਾਲੂ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਿਲਮਾਂ ਵਿਚ ਹਰੇ ਭਰੇ ਖੇਤ ਹੀ ਦਿਖਾਈ ਦਿੰਦੇ ਹਨ ਪਰ ਇਸ ਤੋਂ ਇਲਾਵਾ ਕੁਦਰਤ ਨੇ ਪੰਜਾਬ ਨੂੰ ਬਹੁਤ ਕੁਝ ਦਿੱਤਾ ਹੈ।

ਪੰਜਾਬ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਜਿੱਥੇ ਸ਼ਹੀਦ ਦੇ ਨਾਂ 'ਤੇ ਕੋਈ ਯਾਦਗਾਰ, ਸਟੇਡੀਅਮ, ਸਕੂਲ ਜਾਂ ਕੋਈ ਹੋਰ ਥਾਂ ਨਾ ਹੋਵੇ। ਦੁਰਗਿਆਣਾ ਮੰਦਿਰ, ਰਾਮਤੀਰਥ, ਵਾਹਗਾ ਬਾਰਡਰ ਅਤੇ ਵਾਰ ਮਿਊਜ਼ੀਅਮ ਸਮੇਤ ਬਹੁਤ ਕੁਝ ਦੇਖਣ ਲਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ ਵਿਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।  

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ ਸਪਾਟਾ ਸੰਮੇਲਨ ਲਈ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਹਿੱਸਾ ਲੈ ਰਹੀਆਂ ਹਨ।  

ਅੰਮ੍ਰਿਤਸਰ 'ਚ ਬਣੇਗਾ ਪੰਜਾਬ ਦਾ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ
ਮੋਹਾਲੀ 'ਚ ਐਮਿਟੀ ਯੂਨੀਵਰਸਿਟੀ 'ਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਪੰਜਾਬ ਦੇ ਅੰਮ੍ਰਿਤਸਰ 'ਚ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ ਬਣਾਇਆ ਜਾਵੇਗਾ ਜਿਸ ਦੇ ਲਈ ਸੌ ਏਕੜ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਅਜਿਹਾ ਪੁਆਇੰਟ ਹੋਵੇਗਾ ਜਿੱਥੇ 25 ਹਜ਼ਾਰ ਤੋਂ ਲੈ ਕੇ 10 ਲੱਖ ਰੁਪਏ ਤੱਕ ਕਿਰਾਏ ਵਾਲੇ ਮੈਰਿਜ ਹਾਲ ਬਣਾਏ ਜਾਣਗੇ। ਦਰਅਸਲ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਇਕ ਮੈਰਿਜ ਡੈਸਟੀਨੇਸ਼ਨ ਦੇ ਰੂਪ 'ਚ ਵਿਕਸਤ ਕਰਨਾ ਚਾਹੁੰਦੀ ਹੈ ਜਿਸ ਵਿਚ ਹਰ ਤਰ੍ਹਾਂ ਦਾ ਵਰਗ ਆਪਣੇ ਬੱਚਿਆਂ ਦਾ ਵਿਆਹ ਆਦਿ ਕਰਵਾ ਸਕੇ। 

Bhagwant Mann

Bhagwant Mann

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਈਕੋ ਟੂਰਿਜ਼ਮ ਲਈ ਵੀ ਢੁਕਵੀਂ ਜਗ੍ਹਾ ਹੈ। ਸ਼ਿਵਾਲਿਕ ਦੀਆਂ ਫੁਟਹਿਲਜ਼ ਸੈਲਾਨੀਆਂ ਲਈ ਸਭ ਤੋਂ ਮਨਮੋਹਕ ਜਗ੍ਹਾ ਹੈ। ਉਨ੍ਹਾਂ ਪਠਾਨਕੋਟ ਕੋਲ ਚਮਰੌੜ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਹ ਅਜਿਹੀ ਜਗ੍ਹਾ ਹੈ ਜਿੱਥੇ ਇਕ ਰਸਤਾ ਜੰਮੂ-ਕਸ਼ਮੀਰ, ਇਕ ਹਿਮਾਚਲ ਤੇ ਇਕ ਪੰਜਾਬ ਵੱਲ ਆਉਂਦਾ ਹੈ ਤੇ ਇਹ 56 ਕਿਲੋਮੀਟਰ 'ਚ ਫੈਲੀ ਝੀਲ ਦਾ ਪਾਣੀ ਪੂਰੇ ਦੇਸ਼ ਵਿਚ ਸਭ ਤੋਂ ਜ਼ਿਆਦਾ ਨੀਲਾ ਹੈ।

ਇਸ ਤਰ੍ਹਾਂ ਮੈਡੀਕਲ ਟੂਰਿਜ਼ਮ ਨੂੰ ਵੀ ਪ੍ਰਮੋਟ ਕਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲਈ ਹਰ ਜ਼ਿਲ੍ਹੇ 'ਚ ਜਿੱਥੇ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ ਉੱਥੇ ਹੀ ਮੋਹਾਲੀ ਕੋਲ ਮੈਡੀਸਿਟੀ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਾਰਾਗੜ੍ਹੀ ਜੰਗ ਦੀ ਯਾਦਗਾਰ ਦਾ ਨੀਂਹ ਪੱਥਰ ਵੀ ਰੱਖਣਗੇ ਜਿਸ ਵਿਚ ਹੌਲਦਾਰ ਈਸ਼ਰ ਸਿੰਘ ਦਾ ਵੱਡਾ ਬੁੱਤ ਲਗਾਇਆ ਜਾਵੇਗਾ। 

ਕਮੇਡੀਅਨ ਕਪਿਲ ਸ਼ਰਮਾ ਨੇ ਕੀਤੀ ਪੰਜਾਬ ਤੇ ਮੁੱਖ ਮੰਤਰੀ ਦੀ ਸਹਾਰਨਾ 
ਅੱਜ ਦਾ ਸਮਾਗਮ ਵਿਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਰਸਾ ਅਤੇ ਸੱਭਿਆਚਾਰ ਅਨਮੋਲ ਹੈ। ਪੰਜਾਬ ਦੇ ਸੈਰ ਸਪਾਟੇ ਬਾਰੇ ਤਾਂ ਬਹੁਤੇ ਲੋਕ ਨਹੀਂ ਜਾਣਦੇ ਪਰ ਪਹਿਲੇ ਟੂਰਿਜ਼ਮ ਸਮਿਟ ਰਾਹੀਂ ਦੇਸ਼ ਅਤੇ ਦੁਨੀਆ ਭਰ ਦੇ ਲੋਕ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਅਤੇ ਇੱਥੋਂ ਦੇ ਸੱਭਿਆਚਾਰ ਬਾਰੇ ਨੇੜਿਓਂ ਜਾਣ ਸਕਣਗੇ। 

ਕਪਿਲ ਸ਼ਰਮਾ ਨੇ ਕਿਹਾ ਕਿ ਪੰਜਾਬ ਬਹੁਤ ਖੂਬਸੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਰੂਆਂ ਨੇ ਬਹੁਤ ਸ਼ਹਾਦਤਾਂ ਦਿੱਤੀਆਂ ਹਨ। ਬੱਚਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਅੱਜ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ ਤਾਂ ਇਸ ਪਿੱਛੇ ਸਾਡੇ ਬਹਾਦਰਾਂ ਵੱਲੋਂ ਦਿੱਤੀਆਂ ਅਨੇਕਾਂ ਸ਼ਹੀਦੀਆਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੀ ਖ਼ੂਬਸੂਰਤੀ ਅਤੇ ਮਹਿਕ ਦੁਨੀਆਂ ਭਰ ਵਿਚ ਫੈਲੇ।

Bhagwant Mann

Bhagwant Mann

ਉਹਨਾਂ ਨੇ ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਹਮੇਸ਼ਾ ਇਹੀ ਰਹਿੰਦੀ ਹੈ ਕਿ ਉਙ ਹਰ ਸਾਲ ਇਕ ਵਾਰ ਤਾਂ ਪੰਜਾਬ ਵਿਚ ਬੱਚਿਆਂ ਸਮੇਤ ਜ਼ਰੂਰ ਆਉਣ ਤੇ ਉਹਨਾਂ ਨੂੰ ਸਾਡੇ ਪੰਜਾਬ ਦਾ ਇਤਿਹਾਸ ਦੱਸਣ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਕਈ ਲੋਕ ਅਜਿਹੇ ਹਨ ਜੋ ਮੁੱਖ ਮੰਤਰੀ ਬਣ ਕੇ ਮਸ਼ਹੂਰ ਹੁੰਦੇ ਹਨ ਪਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਅਜਿਹੇ ਹਨ ਜੋ ਮਸ਼ਹੂਰ ਹੋ ਕੇ ਮੁੱਖ ਮੰਤਰੀ ਬਣੇ ਹਨ। 
  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement