ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ-ਲਾਹੌਰ ਰੋਡ 'ਤੇ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

By : GAGANDEEP

Published : Sep 11, 2023, 12:41 pm IST
Updated : Sep 11, 2023, 3:33 pm IST
SHARE ARTICLE
photo
photo

ਮ੍ਰਿਤਕ ਨੌਜਵਾਨ ਦੇ ਪ੍ਰਵਾਰ ਨੇ ਰੱਜ ਕੇ ਕੀਤਾ ਹੰਗਾਮਾ

 

ਅੰਮ੍ਰਿਤਸਰ: ਅੰਮ੍ਰਿਤਸਰ-ਲਾਹੌਰ ਰੋਡ 'ਤੇਰ ਦੇਰ ਰਾਤ ਇਕ ਭਿਆਨਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਗਈ। ਇਸ ਦੌਰਾਨ ਮ੍ਰਿਤਕ ਦੇ ਭਰਾ ਨੇ ਇਨੋਵਾ ਕਾਰ ਦੀ ਵੀ ਭੰਨਤੋੜ ਕੀਤੀ।

ਇਹ ਵੀ ਪੜ੍ਹੋ: ਨਾਈਜੀਰੀਆ 'ਚ ਪਲਟੀ ਕਿਸ਼ਤੀ, 26 ਲੋਕਾਂ ਦੀ ਹੋਈ ਮੌਤ

ਮੌਕੇ 'ਤੇ ਮੌਜੂਦ ਇਕ ਚਸ਼ਮਦੀਦ ਰਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਛਾਲ ਮਾਰ ਕੇ ਅੱਗੇ ਜਾ ਡਿੱਗਿਆ। ਕਾਰ 'ਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ।

ਇਹ ਵੀ ਪੜ੍ਹੋ: ਤਾਮਿਲਨਾਡੂ ਹਾਦਸਾ ਚ ਤੇਜ਼ ਰਫ਼ਤਾਰ ਟਰੱਕ ਨੇ ਟੈਂਪੂ ਟਰੈਵਲਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਹੋਈ ਮੌਤ

ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਰਾਤ ਨੂੰ ਮੌਕੇ 'ਤੇ ਪਹੁੰਚੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਮਾਤਾ-ਪਿਤਾ ਅਤੇ ਭਰਾ ਦੀ ਪੁਲਿਸ ਨਾਲ ਤਿੱਖੀ ਬਹਿਸ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਜਦੋਂ ਉਨ੍ਹਾਂ ਨੇ ਪੁਲਿਸ ਨੂੰ ਕਾਰ ਦੇ ਕਾਗਜ਼ਾਤ ਚੈੱਕ ਕਰਨ ਲਈ ਕਿਹਾ ਤਾਂ ਮੁਲਾਜ਼ਮਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਭਰਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਡਰਾਈਵਰ ਨੂੰ ਭਜਾ ਦਿੱਤਾ ਹੈ। ਜਿਸ ਤੋਂ ਬਾਅਦ ਗੁੱਸੇ 'ਚ ਆਏ ਭਰਾ ਨੇ ਇਨੋਵਾ ਕਾਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿਤੀ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਚਸ਼ਮਦੀਦ ਗਵਾਹ ਸਾਹਮਣੇ ਨਹੀਂ ਆਇਆ ਹੈ। ਇਸ ਲਈ ਇਹ ਦੱਸਣਾ ਮੁਸ਼ਕਿਲ ਹੈ ਕਿ ਹਾਦਸਾ ਕਿਵੇਂ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਪਰਿਵਾਰ ਦੇ ਦੋਸ਼ ਝੂਠੇ ਹਨ। ਮ੍ਰਿਤਕ ਨੂੰ ਗੁਰੂਕ੍ਰਿਪਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement