
ਸੰਤੁਲਨ ਵਿਗੜਨ ਕਾਰਨ ਖੜ੍ਹੇ ਟਰੱਕ ਨਾਲ ਟਕਰਾਇਆ ਮੋਟਰਸਾਈਕਲ
ਜਲੰਧਰ: ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ 'ਤੇ ਬੀਤੀ ਸ਼ਾਮ ਟਰੱਕ ਯੂਨੀਅਨ ਦੇ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਬੰਟੂ (48) ਪੁੱਤਰ ਉਜਾਗਰ ਸਿੰਘ ਵਾਸੀ ਨੇੜੇ ਬੀ.ਡੀ.ਪੀ.ਓ ਦਫ਼ਤਰ ਸ਼ਾਹਕੋਟ ਸਾਬਕਾ ਐਮ.ਸੀ. ਤਾਰਾ ਚੰਦ ਨਾਲ ਅਪਣੇ ਮੋਟਰਸਾਈਕਲ ’ਤੇ ਮਲਸੀਆ ਤੋਂ ਸ਼ਾਹਕੋਟ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ: ਅਬੋਹਰ 'ਚ ਮਾਂ ਨਾਲ ਮੱਥਾ ਟੇਕਣ ਗਈ ਲੜਕੀ ਦਾ ਬਦਮਾਸ਼ ਨੇ ਵੱਢਿਆ ਗਲਾ, ਹਾਲਤ ਨਾਜ਼ੁਕ
ਜਦੋਂ ਉਹ ਸ਼ਾਹਕੋਟ ਟਰੱਕ ਯੂਨੀਅਨ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਅਪਣਾ ਸੰਤੁਲਨ ਗੁਆ ਬੈਠਾ ਅਤੇ ਉਹ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾ ਕੇ ਸੜਕ ’ਤੇ ਡਿੱਗ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਸਾਬਕਾ ਐਮ.ਸੀ. ਤਾਰਾ ਚੰਦ ਨੂੰ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ: ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋਈ ਇਸ ਇਮਾਰਤ ਦਾ ਹਾਲੀਆ ਮੋਰੋਕੋ 'ਚ ਭੁਚਾਲ ਨਾਲ ਕੋਈ ਸਬੰਧ ਨਹੀਂ ਹੈ
ਗੰਭੀਰ ਰੂਪ ਵਿਚ ਜ਼ਖਮੀ ਦਲਜੀਤ ਸਿੰਘ ਨੂੰ ਉਸ ਦੇ ਦੋਸਤਾਂ ਨੇ ਤੁਰਤ ਜਲੰਧਰ ਦੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਸ਼ੁਕਰਵਾਰ ਰਾਤ ਦਲਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਵਿਆਹੁਤਾ ਸੀ ਅਤੇ ਉਸ ਦੀਆਂ ਦੋ ਬੇਟੀਆਂ ਹਨ। ਮ੍ਰਿਤਕ ਦੇ ਦੋਸਤ ਪ੍ਰਦੀਪ ਡੱਬ ਨੇ ਦਸਿਆ ਕਿ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਵਿਦੇਸ਼ ਰਹਿੰਦੀ ਧੀ ਦੇ ਆਉਣ ਮਗਰੋਂ ਕੀਤਾ ਜਾਵੇਗਾ।