ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ 'ਚ ਨਾਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ
Published : Sep 11, 2023, 4:09 pm IST
Updated : Sep 11, 2023, 4:44 pm IST
SHARE ARTICLE
Three Arrested With 13 Pistol by khanna police
Three Arrested With 13 Pistol by khanna police

ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ 2 ਗ੍ਰਿਫ਼ਤਾਰ, 13 ਪਿਸਤੌਲ ਬਰਾਮਦ

 

ਲੁਧਿਆਣਾ:  ਖੰਨਾ ਪੁਲਿਸ ਵਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਵਿਅਕਤੀ ਅਤੇ ਸਪਲਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦਿਆਂ ਇਨ੍ਹਾਂ ਕੋਲੋਂ 13 ਹਥਿਆਰ ਬਰਾਮਦ ਕੀਤੇ।

ਇਹ ਵੀ ਪੜ੍ਹੋ: ਸੂਨਕ ਨੇ ਮੋਦੀ ਕੋਲ ਜਗਤਾਰ ਸਿੰਘ ਜੌਹਲ ਦੀ ਹਿਰਾਸਤ ਦਾ ਮੁੱਦਾ ਚੁਕਿਆ

ਪੁਲਿਸ ਨੇ ਇਹ ਕਾਰਵਾਈ ਕਰਦਿਆਂ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਵਿਅਕਤੀ ਅਤੇ ਸਪਲਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਖੰਨਾ ਦੀ ਜਗਤ ਕਲੋਨੀ ਵਾਸੀ ਵਿਸ਼ਾਲ ਕੁਮਾਰ ਅਤੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਪਿੰਡ ਸਿਗਨੂਰ ਵਾਸੀ ਵੀਰਪਾਲ ਸਿੰਘ ਉਰਫ ਟੋਨੀ ਵਜੋਂ ਹੋਈ।

ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਵਿਰੁਧ ਦੋਸ਼ ਆਇਦ ਕਰਨ ਲਈ ਸੈਸ਼ਨ ਕੋਰਟ ਕੋਲ ਭੇਜਿਆ ਗਿਆ ਮਾਮਲਾ  

ਲੁਧਿਆਣਾ ਰੇਂਜ ਦੇ ਆਈ.ਜੀ. ਕੌਸਤੁਭ ਸ਼ਰਮਾ ਨੇ ਦਸਿਆ ਕਿ ਐਸ.ਐਸ.ਪੀ. ਅਮਨੀਤ ਕੌਂਡਲ ਦੀ ਅਗਵਾਈ ਹੇਠ ਐਸ.ਪੀ. (ਆਈ) ਡਾ. ਪ੍ਰਗਿਆ ਜੈਨ ਅਤੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਟੀਮ ਨੇ ਪਿੰਡ ਲਲਹੇੜੀ ਤੋਂ ਵਿਸ਼ਾਲ ਕੁਮਾਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਵਿਸ਼ਾਲ ਕੁਮਾਰ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਇਸ ਤੋਂ ਪਹਿਲਾਂ ਵੀ ਉਹ 7 ਮਾਮਲਿਆਂ ਵਿਚ ਨਾਮਜ਼ਦ ਹੈ, ਜਿਨ੍ਹਾਂ ਵਿਚ ਉਹ ਜ਼ਮਾਨਤ 'ਤੇ ਬਾਹਰ ਸੀ। ਰਿਮਾਂਡ ਦੌਰਾਨ ਵਿਸ਼ਾਲ ਦੀ ਨਿਸ਼ਾਨਦੇਹੀ 'ਤੇ ਪੁਆਇੰਟ 315 ਬੋਰ ਦੇ 2 ਦੇਸੀ ਪਿਸਤੌਲ ਬਰਾਮਦ ਹੋਏ। ਵਿਸ਼ਾਲ ਨੇ ਪੁਛਗਿਛ ਦੌਰਾਨ ਖੁਲਾਸਾ ਕੀਤਾ ਕਿ ਇਹ ਪਿਸਤੌਲ ਉਸ ਨੇ ਮੱਧ ਪ੍ਰਦੇਸ਼ ਦੇ ਵੀਰਪਾਲ ਤੋਂ ਖਰੀਦੇ ਸਨ।

ਇਹ ਵੀ ਪੜ੍ਹੋ: ਰੂਪਨਗਰ 'ਚ ਪਸ਼ੂਆਂ ਲਈ ਪੱਠੇ ਕੁਤਰ ਰਹੇ ਨੌਜਵਾਨ ਦੀ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਹੋਈ ਮੌਤ

ਪੁਲਿਸ ਨੇ ਇਸ ਮਾਮਲੇ ਵਿਚ ਵੀਰਪਾਲ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤਾ। ਜਦੋਂ ਖੰਨਾ ਪੁਲਿਸ ਦੀ ਟੀਮ ਨੇ ਵੀਰਪਾਲ ਦੇ ਮੱਧ ਪ੍ਰਦੇਸ਼ ਸਥਿਤ ਟਿਕਾਣੇ 'ਤੇ ਛਾਪਾ ਮਾਰਿਆ ਤਾਂ ਉਥੋਂ ਪੁਆਇੰਟ 32 ਬੋਰ ਦੇ 11 ਦੇਸੀ ਪਿਸਤੌਲ ਬਰਾਮਦ ਹੋਏ। ਵੀਰਪਾਲ ਸਿੰਘ ਅਪਣੇ ਰਿਸ਼ਤੇਦਾਰ ਤਕਦੀਰ ਸਿੰਘ ਨਾਲ ਮਿਲ ਕੇ ਅਸਲਾ ਬਣਾਉਣ ਦਾ ਕੰਮ ਕਰਦਾ ਸੀ। ਤਕਦੀਰ ਸਿੰਘ ਨੂੰ ਦੋ ਮਹੀਨੇ ਪਹਿਲਾਂ ਖੰਨਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਲੁਧਿਆਣਾ ਜੇਲ ਵਿਚ ਬੰਦ ਹੈ। ਆਈ.ਜੀ. ਸ਼ਰਮਾ ਨੇ ਦਸਿਆ ਕਿ ਤਕਦੀਰ ਅਤੇ ਵੀਰਪਾਲ ਖੁਦ ਹਥਿਆਰ ਬਣਾਉਂਦੇ ਸਨ ਅਤੇ ਮੰਗ ਅਨੁਸਾਰ ਦੇਸੀ ਪਿਸਤੌਲ ਵੇਚਦੇ ਸੀ। ਪੁਲਿਸ ਵਲੋਂ ਉਨ੍ਹਾਂ ਦੇ ਬਾਕੀ ਨੈੱਟਵਰਕ ਦੀ ਵੀ ਜਾਂਚ ਕਰ ਕੀਤੀ ਜਾ ਰਹੀ ਹੈ।  

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement